06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਦੂਸਰੇ ਸੂਬਿਆਂ ਤੋਂ ਪੰਜਾਬ ਵਿਕਣ ਲਈ ਆ ਰਹੇ ਝੋਨੇ ਨੂੰ ਰੋਕਿਆ ਜਾਵੇ- ਹੰਸ ਰਾਜ ਜੋਸਨ

ਜਲਾਲਾਬਾਦ, 5 ਅਕਤੂਬਰ (ਜਤਿੰਦਰ ਪਾਲ ਸਿੰਘ)- ਪੰਜਾਬ ਦੀਆਂ ਮੰਡੀਆਂ ਵਿਚ ਦੂਸਰੇ ਰਾਜਾਂ ਤੋਂ ਚੋਰੀ ਵਿਕਣ ਆ ਰਹੇ ਝੋਨੇ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਆਪਣਾ ਗ਼ੁੱਸਾ ਜ਼ਾਹਿਰ ਕਰਦੇ ਹੋਏ ਪੰਜਾਬ ਦੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਕਿਹਾ ਕਿ ਦੂਸਰੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿਚ ਵਿਕਣ ਲਈ ਆ ਰਹੇ ਝੋਨੇ ਨੂੰ ਰੋਕਣ ਲਈ ਸਖ਼ਤ ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਤਾਂ ਜੋ ਪੰਜਾਬ ਵਿਚੋਂ ਖ਼ਰੀਦ ਕੋਟੇ ਅਨੁਸਾਰ ਪੰਜਾਬ ਦੇ ਸਾਰੇ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਵਿਕ ਸਕੇ। ਉਹ ਅੱਜ ਵਿਸ਼ੇਸ਼ ਤੌਰ ’ਤੇ ‘ਅਜੀਤ’ ਦਫ਼ਤਰ ਪਹੁੰਚੇ ਸਨ।

‘ਅਜੀਤ’ ਦਫ਼ਤਰ ਵਿਖੇ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਹੰਸ ਰਾਜ ਜੋਸਨ, ਰੋਜ਼ੀ ਜੋਸਨ ਤੇ ਹੋਰ। ਤਸਵੀਰ-ਜਤਿੰਦਰ ਪਾਲ ਸਿੰਘ 06-10-2026
ਜਲਾਲਾਬਾਦ, 5 ਅਕਤੂਬਰ (ਜਤਿੰਦਰ ਪਾਲ ਸਿੰਘ)- ਪੰਜਾਬ ਦੀਆਂ ਮੰਡੀਆਂ ਵਿਚ ਦੂਸਰੇ ਰਾਜਾਂ ਤੋਂ ਚੋਰੀ ਵਿਕਣ ਆ ਰਹੇ ਝੋਨੇ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਆਪਣਾ ਗ਼ੁੱਸਾ ਜ਼ਾਹਿਰ ਕਰਦੇ ਹੋਏ ਪੰਜਾਬ ਦੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਕਿਹਾ ਕਿ ਦੂਸਰੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿਚ ਵਿਕਣ ਲਈ ਆ ਰਹੇ ਝੋਨੇ ਨੂੰ ਰੋਕਣ ਲਈ ਸਖ਼ਤ ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਤਾਂ ਜੋ ਪੰਜਾਬ ਵਿਚੋਂ ਖ਼ਰੀਦ ਕੋਟੇ ਅਨੁਸਾਰ ਪੰਜਾਬ ਦੇ ਸਾਰੇ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਵਿਕ ਸਕੇ। ਉਹ ਅੱਜ ਵਿਸ਼ੇਸ਼ ਤੌਰ ’ਤੇ ‘ਅਜੀਤ’ ਦਫ਼ਤਰ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਦਾ ਸੀਜ਼ਨ ਪੰਜਾਬ ਦੇ ਕਿਸਾਨਾਂ ਲਈ ਬੇਹੱਦ ਮਹੱਤਵਪੂਰਨ ਹੈ ਤੇ ਇਸ ਦੌਰਾਨ ਮੰਡੀਆਂ ਵਿਚ ਬਾਹਰਲੇ ਸੂਬਿਆਂ ਦੀ ਫ਼ਸਲ ਦੀ ਆਮਦ ਨੂੰ ਕਿਸੇ ਵੀ ਕੀਮਤ ’ਤੇ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਹੰਸ ਰਾਜ ਜੋਸਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਆਪਣੀ ਫ਼ਸਲ ਤਿਆਰ ਕਰਨ ਲਈ ਪੂਰਾ ਸਾਲ ਮਿਹਨਤ ਕੀਤੀ ਹੈ। ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਅਣਸੁਖਾਵੀਂ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰੀ ਏਜੰਸੀਆਂ ਤੇ ਪ੍ਰਸ਼ਾਸਨ ਨੂੰ ਖ਼ਰੀਦ ਪ੍ਰਬੰਧਾਂ ’ਤੇ ਲਗਾਤਾਰ ਨਿਗਰਾਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਇਸ ਮਾਮਲੇ ਨੂੰ ਲੈ ਕੇ ਵਿਸ਼ੇਸ਼ ਚੌਕਸੀ ਵਰਤੀ ਜਾਣੀ ਚਾਹੀਦੀ ਹੈ। ਸੂਬੇ ਵਿਚ ਦਾਖ਼ਲ ਹੋਣ ਵਾਲੇ ਝੋਨੇ ਨਾਲ ਭਰੇ ਵਾਹਨਾਂ ਦੀ ਯੋਗ ਜਾਂਚ ਕੀਤੀ ਜਾਵੇ ਅਤੇ ਫ਼ਸਲ ਦੇ ਸਰੋਤ ਸਬੰਧੀ ਲੋੜੀਂਦੇ ਦਸਤਾਵੇਜ਼ਾਂ ਦੀ ਵੀ ਤਸਦੀਕ ਕੀਤੀ ਜਾਵੇ ਤਾਂ ਜੋ ਖ਼ਰੀਦ ਪ੍ਰਕਿਰਿਆ ਵਿਚ ਕਿਸੇ ਕਿਸਮ ਦੀ ਗੜਬੜ ਦੀ ਸੰਭਾਵਨਾ ਨਾ ਰਹੇ। ਸਾਬਕਾ ਮੰਤਰੀ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਦੇ ਅੰਕੜਿਆਂ ’ਤੇ ਵੀ ਪ੍ਰਸ਼ਾਸਨ ਵਲੋਂ ਬਾਰੀਕੀ ਨਾਲ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਜੇਕਰ ਕਿਸੇ ਮੰਡੀ ਵਿਚ ਆਮਦ ਅਚਾਨਕ ਵਧਦੀ ਹੈ ਤਾਂ ਇਸ ਦੀ ਜਾਂਚ ਕਰਕੇ ਹਕੀਕਤ ਸਾਹਮਣੇ ਲਿਆਂਦੀ ਜਾਵੇ। ਸਾਬਕਾ ਮੰਤਰੀ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਦਾ ਸਮੁੱਚਾ ਪ੍ਰਬੰਧ ਕਿਸਾਨ ਕੇਂਦਰਿਤ ਹੋਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਮੰਡੀ ਪੱਧਰ ਤੋਂ ਲੈ ਕੇ ਸੂਬਾਈ ਪੱਧਰ ਤੱਕ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਹਰਪ੍ਰੀਤ ਸਿੰਘ ਰੋਜ਼ੀ ਜੋਸਨ, ਇਕਬਾਲ ਚੰਦ ਨੱਢਾ, ਸੁਰੈਣ ਸਿੰਘ, ਵਿਪਨ ਭਾਵੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਧਾਰਮਿਕ ਸਮਾਗਮ ਤੋਂ ਵਾਪਸ ਆ ਰਹੇ ਨੌਜਵਾਨ ਨੂੰ ਅਗਵਾ ਕਰਕੇ ਸਾਰੀ ਰਾਤ ਕੀਤੀ ਮਾਰਕੁੱਟ, ਸਵੇਰੇ ਸੜਕ ਕਿਨਾਰੇ ਸੁੱਟਿਆ ਅਗਲੀ ਖ਼ਬਰ ਗੁਰਮਤਿ ਸਮਾਗਮ ਦੇ ਅੰਤਿਮ ਦਿਨ ਸੰਗਤਾਂ ਨੇ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।