06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

6599 ਯੂਨਿਟ ਖ਼ੂਨਦਾਨ ਕਰਵਾ ਕੇ ਸ੍ਰੀ ਰਾਮ ਕਿਰਪਾ ਸੇਵਾ ਸੰਘ ਨੇ ਪੰਜਾਬ ’ਚ ਹਾਸਿਲ ਕੀਤਾ ਦੂਜਾ ਸਥਾਨ

ਫ਼ਾਜ਼ਿਲਕਾ, 5 ਅਕਤੂਬਰ (ਦਵਿੰਦਰ ਪਾਲ ਸਿੰਘ)- ਸ਼੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਨੇ ਵੱਖ-ਵੱਖ ਖ਼ੂਨਦਾਨ ਕੈਂਪਾਂ ਰਾਹੀਂ ਇਸ ਸਾਲ 6599 ਯੂਨਿਟ ਖ਼ੂਨਦਾਨ ਕਰਵਾ ਕੇ ਪੂਰੇ ਪੰਜਾਬ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਪ੍ਰਾਪਤੀ ਬਦਲੇ ਪੰਜਾਬ ਮਿਉਂਸੀਪਲ ਭਵਨ, ਚੰਡੀਗੜ੍ਹ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਡਾ.

ਅਜੀਤ ਡੈਸਕ 06-10-2026
ਫ਼ਾਜ਼ਿਲਕਾ, 5 ਅਕਤੂਬਰ (ਦਵਿੰਦਰ ਪਾਲ ਸਿੰਘ)- ਸ਼੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਨੇ ਵੱਖ-ਵੱਖ ਖ਼ੂਨਦਾਨ ਕੈਂਪਾਂ ਰਾਹੀਂ ਇਸ ਸਾਲ 6599 ਯੂਨਿਟ ਖ਼ੂਨਦਾਨ ਕਰਵਾ ਕੇ ਪੂਰੇ ਪੰਜਾਬ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਪ੍ਰਾਪਤੀ ਬਦਲੇ ਪੰਜਾਬ ਮਿਉਂਸੀਪਲ ਭਵਨ, ਚੰਡੀਗੜ੍ਹ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਡਾ.ਬਲਬੀਰ ਸਿੰਘ ਵਲੋਂ ਸੁਸਾਇਟੀ ਨੂੰ ‘ਸਟੇਟ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੀ.ਐੱਸ.ਏ.ਸੀ.ਐੱਸ. ਸਾਕਸ਼ੀ ਸਾਹਨੀ, ਵਧੀਕ ਪ੍ਰੋਜੈਕਟ ਡਾਇਰੈਕਟਰ ਡਾ. ਵਿਸ਼ਾਲ ਗਰਗ ਅਤੇ ਜੁਆਇੰਟ ਡਾਇਰੈਕਟਰ ਬਲੱਡ ਟਰਾਂਸਫਿਊਜ਼ਨ ਸਰਵਿਸ ਡਾ. ਸੁਨੀਤਾ ਦੇਵੀ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ। ਸਨਮਾਨ ਸਮਾਰੋਹ ਵਿਚ ਸੁਸਾਇਟੀ ਦੇ ਖ਼ੂਨਦਾਨ ਕੈਂਪ ਇੰਚਾਰਜ ਰਾਜੀਵ ਕੁਕਰੇਜਾ, ਨੀਰਜ ਠਕਰਾਲ, ਸੁਖਵਿੰਦਰ ਬਰਾੜ, ਅੰਕੁਸ਼ ਗਰੋਵਰ ਤੇ ਪਰਮਜੀਤ ਸਿੰਘ ਨੇ ਇਹ ਸਨਮਾਨ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸਿਵਲ ਸਰਜਨ ਡਾ. ਕਵਿਤਾ ਸਿੰਘ ਤੇ ਡਾ. ਨੀਲੂ ਚੁੱਘ ਵੀ ਮੌਜੂਦ ਸਨ। ਇਸ ਮੌਕੇ ਖ਼ੂਨਦਾਨ ਕੈਂਪ ਇੰਚਾਰਜ ਰਾਜੀਵ ਕੁਕਰੇਜਾ ਨੇ ਕਿਹਾ ਕਿ ਇਹ ਸਨਮਾਨ ਕਿਸੇ ਇਕ ਵਿਅਕਤੀ ਜਾਂ ਸੰਸਥਾ ਦਾ ਨਹੀਂ, ਸਗੋਂ ਫ਼ਾਜ਼ਿਲਕਾ ਦੇ ਉਨ੍ਹਾਂ ਹਜ਼ਾਰਾਂ ਨੌਜਵਾਨਾਂ ਦਾ ਹੈ ਜਿਨ੍ਹਾਂ ਨੇ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣ ਲਈ ਬਿਨਾਂ ਕਿਸੇ ਸਵਾਰਥ ਤੋਂ ਖ਼ੂਨਦਾਨ ਕੀਤਾ। ਉਨ੍ਹਾਂ ਕਿਹਾ ਕਿ ਸੁਸਾਇਟੀ ਦੀ ਕੋਸ਼ਿਸ਼ ਹੈ ਕਿ ਜ਼ਿਲ੍ਹੇ ਵਿਚ ਖ਼ੂਨ ਦੀ ਕਮੀ ਕਾਰਨ ਕਿਸੇ ਵੀ ਮਰੀਜ਼ ਨੂੰ ਪਰੇਸ਼ਾਨੀ ਨਾ ਆਵੇ। ਸੁਸਾਇਟੀ ਦੇ ਅਹੁਦੇਦਾਰਾਂ ਨੇ ਸਾਰੇ ਖ਼ੂਨਦਾਨੀਆਂ, ਸਹਿਯੋਗੀ ਸੰਸਥਾਵਾਂ ਤੇ ਮੈਡੀਕਲ ਟੀਮਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣਾ ਸਹੀ ਫ਼ੈਸਲਾ - ਚੇਅਰਮੈਨ ਕਾਲੜਾ ਅਗਲੀ ਖ਼ਬਰ ਧਾਰਮਿਕ ਸਮਾਗਮ ਤੋਂ ਵਾਪਸ ਆ ਰਹੇ ਨੌਜਵਾਨ ਨੂੰ ਅਗਵਾ ਕਰਕੇ ਸਾਰੀ ਰਾਤ ਕੀਤੀ ਮਾਰਕੁੱਟ, ਸਵੇਰੇ ਸੜਕ ਕਿਨਾਰੇ ਸੁੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।