07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਡਾ. ਸੁਹਾਨੀ ਡੋਡਾ ਨੇ ਧਰਮ ਨਗਰੀ ’ਚ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਕੀਤਾ ਪ੍ਰਚਾਰ

ਅਬੋਹਰ, 6 ਅਕਤੂਬਰ (ਸੁਖਜੀਤ ਸਿੰਘ ਬਰਾੜ)- ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਵਲੋਂ ਸਥਾਨਕ ਧਰਮ ਨਗਰੀ ਵਿਖੇ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਪ੍ਰਚਾਰ ਕੀਤਾ ਗਿਆ।

ਅਜੀਤ ਡੈਸਕ 07-10-2026
ਅਬੋਹਰ, 6 ਅਕਤੂਬਰ (ਸੁਖਜੀਤ ਸਿੰਘ ਬਰਾੜ)- ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਵਲੋਂ ਸਥਾਨਕ ਧਰਮ ਨਗਰੀ ਵਿਖੇ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਦੀ ਦੇਣ ਅਕਾਲੀ-ਭਾਜਪਾ ਸਰਕਾਰ ਦੀ ਹੈ। ਆਮ ਆਦਮੀ ਪਾਰਟੀ ਤਾਂ ਸੂਬੇ ’ਚ ਨਸ਼ੇ ਦੇ ਖ਼ਾਤਮੇ ਲਈ ਪੂਰੇ ਯਤਨ ਕਰ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਤਰੱਕੀ ਲਈ ਕੰਮ ਕੀਤਾ ਹੈ। ਜੋ ਕੰਮ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤੇ ਹਨ ਉਹ ਕੋਈ ਵੀ ਸਰਕਾਰ ਨਹੀਂ ਕਰ ਸਕੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾ ਆਪਣੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਆਪਣੇ ਕੀਤੇ ਕੰਮਾਂ ਦੇ ਦਮ ’ਤੇ ਆਮ ਆਦਮੀ ਪਾਰਟੀ ਇਕ ਵਾਰ ਫਿਰ ਤੋਂ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਤੁਸੀਂ ਵੀ ਹਲਕਾ ਅਬੋਹਰ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਜਿਤਾਓ। ਇਸ ਮੌਕੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਸਥਾਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਖ਼ਿਲਾਫ਼ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਮੀਟਿੰਗ ਗੁਰਦੁਆਰਾ ਸਾਹਿਬ ’ਚ ਦ... ਅਗਲੀ ਖ਼ਬਰ ਡਿਲਾਈਟ ਲੈਬ ਤੇ ਆਧੁਨਿਕ ਮਸ਼ੀਨਾਂ ਨਾਲ ਕੀਤੇ ਜਾਣਗੇ ਲੈਬ ਟੈਸਟ- ਰਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।