07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵਿਧਾਇਕ ਗੋਲਡੀ ਕੰਬੋਜ ਨੇ ਦਾਣਾ ਮੰਡੀ ਜਲਾਲਾਬਾਦ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਜਲਾਲਾਬਾਦ, 6 ਅਕਤੂਬਰ (ਜਤਿੰਦਰ ਪਾਲ ਸਿੰਘ, ਜਸਕਰਨ ਸਿੰਘ ਤਨੇਜਾ, ਕਰਨ ਚੁਚਰਾ)- ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਦਾਣਾ ਮੰਡੀ ਜਲਾਲਾਬਾਦ ਤੇ ਘੁਬਾਇਆ ਵਿਖੇ ਕਿਸਾਨਾਂ ਵਲੋਂ ਲਿਆਂਦੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਬੋਲਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਅਜੀਤ ਡੈਸਕ 07-10-2026
ਜਲਾਲਾਬਾਦ, 6 ਅਕਤੂਬਰ (ਜਤਿੰਦਰ ਪਾਲ ਸਿੰਘ, ਜਸਕਰਨ ਸਿੰਘ ਤਨੇਜਾ, ਕਰਨ ਚੁਚਰਾ)- ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਦਾਣਾ ਮੰਡੀ ਜਲਾਲਾਬਾਦ ਤੇ ਘੁਬਾਇਆ ਵਿਖੇ ਕਿਸਾਨਾਂ ਵਲੋਂ ਲਿਆਂਦੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਬੋਲਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਝੋਨੇ ਦੀ ਫ਼ਸਲ ਦੀ ਅਦਾਇਗੀ ਵੀ ਖ਼ਰੀਦ ਏਜੰਸੀਆਂ ਵਲ਼ੋਂ ਮਿਥੇ ਸਮੇਂ ਵਿਚ ਉਨ੍ਹਾਂ ਦੇ ਖਾਤਿਆਂ ਵਿਚ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ 2389 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨੇ ਦੀ ਸਰਕਾਰੀ ਰੇਟਾਂ ’ਤੇ ਖ਼ਰੀਦ ਕੀਤੀ ਜਾਵੇਗੀ ਅਤੇ ਇਨ੍ਹਾਂ ਖ਼ਰੀਦ ਕੇਂਦਰ ਵਿਚ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ’ਚ ਸੁੱਕੀ ਫ਼ਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿਚ ਭੀੜ ਦੀ ਸਮੱਸਿਆ ਨਾ ਬਣੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਵਲ਼ੋਂ ਲਿਆਂਦੀ ਗਈ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕੀਤਾ ਜਾਵੇਗਾ।ਇਸ ਮੌਕੇ ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਪ੍ਰਦੀਪ ਚੁੱਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਘਰ ਵਿਚੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਡੀ. ਸੀ. ਦਫ਼ਤਰ ਮੂਹਰੇ ਧਰਨਾ ਲਗਾ ਕਿਸਾਨਾਂ ਨੇ ਰੋਕੀ ਦਫ਼ਤਰ ਦੀ ਆਵਾਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।