08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੁੱਖ ਮੰਤਰੀ ਕੈਂਪ ਆਫ਼ਿਸ ’ਚ ਛਾਪੇਮਾਰੀ ਭਾਜਪਾ ਦੀ ਗੰਦੀ ਰਾਜਨੀਤੀ ਦਾ ਹਿੱਸਾ- ਅਰੁਣ ਨਾਰੰਗ

ਅਬੋਹਰ, 7 ਅਕਤੂਬਰ (ਵਿਵੇਕ ਹੂੜੀਆ)- ਸੀ. ਬੀ.

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰੁਣ ਨਾਰੰਗ। ਅਜੀਤ ਤਸਵੀਰ 08-10-2026
ਅਬੋਹਰ, 7 ਅਕਤੂਬਰ (ਵਿਵੇਕ ਹੂੜੀਆ)- ਸੀ.ਬੀ.ਆਈ.ਵਲੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ਸਮੇਤ ਪੰਜਾਬ ਦੇ ਹੋਰ ਟਿਕਾਣਿਆਂ ’ਤੇ ਕੀਤੀ ਗਈ ਛਾਪੇਮਾਰੀ ਦੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰੁਣ ਨਾਰੰਗ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਅਰੁਣ ਨਾਰੰਗ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ‘ਆਪ’ ਸਰਕਾਰ ਨੂੰ ਬਦਨਾਮ ਕਰਨ ਲਈ ਅਜਿਹੀਆਂ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਹ ਭੁੱਲ ਰਹੀ ਹੈ ਕਿ ਇਸ ਤਰ੍ਹਾਂ ਦੀਆਂ ਚਾਲਾਂ ਨਾਲ ਪੰਜਾਬ ਵਿਚ ਸੱਤਾ ਹਾਸਲ ਨਹੀਂ ਕੀਤੀ ਜਾ ਸਕਦੀ, ਕਿਉਂਕਿ ਪੰਜਾਬ ਦੀ ਜਨਤਾ ਸਭ ਸਮਝਦੀ ਹੈ। ਅਸਲ ਵਿਚ ਭਾਜਪਾ ਸਰਕਾਰ ਮਾਨ ਸਰਕਾਰ ਦੀ ਦਿਨੋ-ਦਿਨ ਵਧਦੀ ਲੋਕਪ੍ਰਿਯਤਾ ਤੋਂ ਬੁਖਲਾਹ ਚੁੱਕੀ ਹੈ ਤੇ ਉਸ ਨੂੰ ਪੰਜਾਬ ਵਿਚ ਆਪਣੀ ਹਾਰ ਸਾਫ਼ ਨਜ਼ਰ ਆ ਰਹੀ ਹੈ, ਜਿਸ ਕਰਕੇ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ‘ ਮੇਰਾ ਘਰ ਮੇਰੇ ਨਾਮ’ ਸਕੀਮ ਪੰਜਾਬ ਵਾਸੀਆਂ ਲਈ ਵੱਡੀ ਸੌਗਾਤ-ਵਿਧਾਇਕ ਸਵਨਾ ਅਗਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਨੇ 130 ਗੁਆਚੇ ਮੋਬਾਈਲ ਲੱਭ ਕੇ ਅਸਲ ਮਾਲਕਾਂ ਨੂੰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।