‘ ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਚੱਕ ਖੁੜੰਜ ਦੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਨੂੰ ਮਿਲਿਆ ਮਾਲਕੀ
ਜਲਾਲਾਬਾਦ, 7 ਅਕਤੂਬਰ (ਕਰਨ ਚੁਚਰਾ)- ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਰਾਹਤ ਦੇਣ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪਿੰਡ ਚੱਕ ਖੁੜੰਜ ਦੇ ਲਾਲ ਲਕੀਰ ਦੇ ਘੇਰੇ ’ਚ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਨੂੰ ਉਨ੍ਹਾਂ ਦਾ ਜਾਇਜ਼ ਮਾਲਕੀ ਹੱਕ ਦੇ ਕੇ ਵੱਡਾ ਦਹਾਕਿਆਂ ਪੁਰਾਣਾ ਮਸਲਾ ਹੱਲ ਕੀਤਾ ਹੈ।
ਅਜੀਤ ਡੈਸਕ
08-10-2026