08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜਥੇਦਾਰ ਗੁਰਬੰਤਾ ਸਿੰਘ ਦੀ ਅਗਵਾਈ ਹੇਠ ਦਲਮੀਰ ਖੇੜਾ ਵਿਚ ਡੋਰ-ਟੂ-ਡੋਰ ਮੁਹਿੰਮ ਜਾਰੀ

ਅਬੋਹਰ, 7 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪਿੰਡ ਦਲਮੀਰ ਖੇੜਾ ਵਿਖੇ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਜਾਰੀ ਹੈ। ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇਦਾਰ ਗੁਰਬੰਤਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਵਿੰਦਰ ਸਿੰਘ ਹੈਰੀ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 08-10-2026
ਅਬੋਹਰ, 7 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪਿੰਡ ਦਲਮੀਰ ਖੇੜਾ ਵਿਖੇ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਜਾਰੀ ਹੈ। ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇਦਾਰ ਗੁਰਬੰਤਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਵਿੰਦਰ ਸਿੰਘ ਹੈਰੀ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਵਿਚ ਮੀਟਿੰਗ ਵੀ ਕੀਤੀ ਗਈ, ਜਿਸ ਦੌਰਾਨ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਪਿੰਡ ਦੇ ਵੱਖ-ਵੱਖ ਘਰਾਂ ਵਿਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ, ਪੰਜਾਬ ਤੇ ਪੰਥ ਨਾਲ ਸਬੰਧਿਤ ਮੁੱਦਿਆਂ ਬਾਰੇ ਜਾਣੂ ਕਰਵਾਉਂਦਿਆਂ ਪਾਰਟੀ ਨਾਲ ਜੁੜਨ ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ। ਜਥੇਦਾਰ ਗੁਰਬੰਤਾ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਵਲੋਂ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ 28 ਵਾਰਡਾਂ ਦੀਆਂ ਮੁੜ ਤੋਂ ਹੋਣਗੀਆਂ ਚੋਣਾਂ, ਜਿੱਤਣਯੋਗ ਨੁਮਾਇੰਦਿਆਂ ’ਤੇ ‘ਆਪ’ ਲਾਵੇਗੀ ਦਾਅ ਅਗਲੀ ਖ਼ਬਰ ਵਿਧਾਇਕ ਸਵਨਾ ਵਲੋਂ ਪਿੰਡਾਂ ਤੇ ਵਾਰਡਾਂ ’ਚ ਜਨ ਸਭਾਵਾਂ, ਮੌਕੇ ’ਤੇ ਹੀ ਕੀਤਾ ਸਮੱਸਿਆਵਾਂ ਦਾ ਹੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।