10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਅਧਿਆਪਕ ਮਾਪੇ ਮਿਲਣੀ ਸਫਲਤਾਪੂਰਵਕ ਸਮਾਪਤ

ਜਲਾਲਾਬਾਦ, 9 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਵਿਖੇ ਪ੍ਰਿੰਸੀਪਲ ਸੰਜੇ ਸਿੰਗਲਾ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਮੀਡੀਆ ਇੰਚਾਰਜ ਹੁਸ਼ਿਆਰ ਦਰਗਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਮਾਪਿਆਂ ਨਾਲ ਪੰਜਾਬ ਸਰਕਾਰ ਦੁਆਰਾ ਪਿਛਲੇ ਚਾਰ ਸਾਲਾਂ ਦੌਰਾਨ ਆਈ ਸਿੱਖਿਆ ਕ੍ਰਾਂਤੀ ਸਬੰਧੀ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ।

ਅਜੀਤ ਡੈਸਕ 10-10-2026
ਜਲਾਲਾਬਾਦ, 9 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਵਿਖੇ ਪ੍ਰਿੰਸੀਪਲ ਸੰਜੇ ਸਿੰਗਲਾ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਮੀਡੀਆ ਇੰਚਾਰਜ ਹੁਸ਼ਿਆਰ ਦਰਗਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਮਾਪਿਆਂ ਨਾਲ ਪੰਜਾਬ ਸਰਕਾਰ ਦੁਆਰਾ ਪਿਛਲੇ ਚਾਰ ਸਾਲਾਂ ਦੌਰਾਨ ਆਈ ਸਿੱਖਿਆ ਕ੍ਰਾਂਤੀ ਸਬੰਧੀ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ। ਵਿਦਿਆਰਥੀਆਂ ਦੀ ਪੜ੍ਹਾਈ ਸਿੱਖਿਆ ਪੱਧਰ ਸਕੂਲਾਂ ਵਿਚ ਸਰਕਾਰ ਵਲੋਂ ਮਿਲ ਰਹੀਆਂ ਸਹੂਲਤਾਂ ਸਕੂਲ ਆਫ਼ ਐਮੀਨੈਂਸ ਵਰਗੇ ਮਿਆਰੀ ਸਿੱਖਿਆ ਪ੍ਰੋਜੈਕਟ ਸਬੰਧੀ ਮਾਪਿਆਂ ਵਲੋਂ ਤਸੱਲੀ ਜ਼ਾਹਿਰ ਕੀਤੀ ਗਈ ਤੇ ਸਰਕਾਰ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ਦੌਰਾਨ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਇਨਫਰਾਸਟਰਕਚਰ ਦੌਰਾਨ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ’ਤੇ ਖ਼ੁਸ਼ੀ ਜ਼ਾਹਿਰ ਕੀਤੀ ਗਈ। ਪ੍ਰਿੰਸੀਪਲ ਸੰਜੇ ਸਿੰਗਲਾ ਵਾਈਸ ਪ੍ਰਿੰਸੀਪਲ ਸੁਰਿੰਦਰ ਗੁਪਤਾ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਪਵਨ ਕਾਮਰੇਡ ਸੰਦੀਪ ਹਾਂਡਾ, ਅਮਿੱਤ ਅਮੀਜਾ, ਅਮਰੀਕ ਸਿੰਘ, ਸੁਰਿੰਦਰ ਸਿੰਘ, ਅੰਜੂ ਮਨਚੰਦਾ, ਗੁਰਵਿੰਦਰ ਕੌਰ, ਪਵਨ ਅਰੋੜਾ, ਚਰਨ ਸਿੰਘ, ਪਲਵੀ, ਮੀਨੂ ਨਾਰੰਗ, ਸਲਮਾ, ਸ਼ਰਨਜੀਤ ਕੌਰ, ਅਨੂਬਾਲਾ, ਅਨੂ ਅਰੋੜਾ, ਦਵਿੰਦਰ ਕੌਰ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਦੇਸਾ ਸਿੰਘ, ਰਜੇਸ਼ ਸਿੰਘ, ਰਮਨਦੀਪ ਕੌਰ, ਅਨਿਲ ਕੁਮਾਰ ਸਾਕਸ਼ੀ, ਕਵਿਤਾ ਰਾਣੀ, ਪਰਮਪ੍ਰੀਤ ਕੌਰ, ਪ੍ਰਭਜੋਤ ਕੌਰ, ਹਰਜੀਤ ਸੈਣੀ ਸਮੇਤ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਐਮ.ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਅਗਲੀ ਖ਼ਬਰ ਵਾਹਿਗੁਰੂ ਕਾਲਜ ’ਚ ਐੱਨ.ਐੱਸ.ਐੱਸ. ਕੈਂਪ ਦੇ ਦੂਜੇ ਦਿਨ ਹੋਇਆ ਨਾਟਕ ਦਾ ਮੰਚਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।