ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ
ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗੋਬਿੰਦ ਨਗਰੀ ਜਲਾਲਾਬਾਦ ਦੇ ਸਾਹਮਣੇ ਖ਼ਾਲੀ ਪਏ ਪਲਾਟ ਕੋਲ ਗਸ਼ਤ ਕਰ ਰਹੀ ਸੀ ਤਾਂ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਖਿਸਕਣ ਲੱਗਿਆ ਜਿਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਸੰਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਟਿਵਾਣਾ ਕਲਾਂ ਜਲਾਲਾਬਾਦ ਦੱਸਿਆ ਤੇ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗੋਬਿੰਦ ਨਗਰੀ ਜਲਾਲਾਬਾਦ ਦੇ ਸਾਹਮਣੇ ਖ਼ਾਲੀ ਪਏ ਪਲਾਟ ਕੋਲ ਗਸ਼ਤ ਕਰ ਰਹੀ ਸੀ ਤਾਂ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਖਿਸਕਣ ਲੱਗਿਆ ਜਿਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਸੰਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਟਿਵਾਣਾ ਕਲਾਂ ਜਲਾਲਾਬਾਦ ਦੱਸਿਆ ਤੇ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਟੇਡੀਅਮ ਕੋਲ ਘੇਰ ਕੇ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਛਪਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਥਾਰਾ ਸਿੰਘ ਵਾਲਾ ਉਤਾੜ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਲਾਲਾਬਾਦ ਸਟੇਡੀਅਮ ਕੋਲ ਉਕਤ ਵਿਅਕਤੀਆਂ ਨੇ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਹੈ। ਪੁਲਿਸ ਵਲੋਂ ਰਮਨਦੀਪ ਸਿੰਘ ਉਰਫ਼ ਰਵੀ ਘੋਗਾ ਵਾਸੀ ਢਾਣੀ ਕੱਟੀਆ ਵਾਲਾ, ਬੌਬੀ ਸਿੰਘ ਵਾਸੀ ਪਿੰਡ ਸੂਰ ਘੂਰੀ, ਯੂਵੀ ਸਿੰਘ ਵਾਸੀ ਪਿੰਡ ਕੱਟੀਆ ਵਾਲਾ, ਗੁਰਪ੍ਰੀਤ ਸਿੰਘ ਉਰਫ਼ ਜਾਨੀ ਤੇ 3-4 ਅਣਪਛਾਤੇ ਲੜਕਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਅੰਡੇ ਘੱਟ ਰੇਟ ’ਤੇ ਵੇਚਣ ਨੂੰ ਲੈ ਕੇ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰੂਬਲ ਛਾਬੜਾ ਪੁੱਤਰ ਰਾਕੇਸ਼ ਕੁਮਾਰ ਛਾਬੜਾ ਵਾਸੀ ਮੰਡੀ ਲਾਧੂਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀਆਂ ਮੁਰਗ਼ੀਆਂ ਦੇ ਅੰਡੇ ਮੰਡੀ ਲਾਧੂਕਾ ਤੇ ਫ਼ਾਜ਼ਿਲਕਾ ਵੇਚਦਾ ਹੈ। ਅੰਡੇ ਘੱਟ ਰੇਟ ਵੇਚਣ ਕਰਕੇ ਸੰਜੇ ਕੰਬੋਜ ਨੇ ਉਸ ਨੂੰ ਫ਼ੋਨ ’ਤੇ ਗਾਲ਼ੀ-ਗਲੋਚ ਕੀਤਾ ਅ ਰਾਤ ਨੂੰ ਫਾਰਮ ਕੋਲ ਆ ਕੇ ਹੋਰ ਆਦਮੀਆਂ ਨਾਲ ਮਿਲ ਕੇ ਕੁੱਟਮਾਰ ਕੀਤੀ। ਪੁਲਿਸ ਵਲੋਂ ਸੰਜੇ ਕੰਬੋਜ ਪੁੱਤਰ ਪੂਰਨ ਚੰਦ ਵਾਸੀ ਬਹਿਕ ਹਸਤਾ ਉਤਾੜ, ਪਵਨ ਕੁਮਾਰ ਪੁੱਤਰ ਵੇਦ ਪ੍ਰਕਾਸ਼ ਵਾਸੀ ਮੰਡੀ ਲਾਧੂਕਾ, ਰਾਧੇ ਵਾਸੀ ਪਿੰਡ ਲਾਧੂਕਾ ਤੇ 3/4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹੈਰੋਇਨ ਸਮੇਤ 2 ਵਿਅਕਤੀ ਕਾਬੂ ਫ਼ਾਜ਼ਿਲਕਾ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਭਾਲ ਵਿਚ ਗਸ਼ਤ ਕਰ ਰਹੀ ਸੀ ਤਾਂ ਪਿੰਡ ਬਹਿਕ ਖ਼ਾਸ ਡਰੇਨ ਦੀ ਪਟੜੀ ਕੋਲ ਇਕ ਖ਼ਾਲੀ ਜਗਾ ’ਤੇ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਕੇ ਜਾਣ ਲੱਗੇ ਜਿਨ੍ਹਾਂ ਨੂੰ ਸ਼ੱਕ ਦੇ ਬਿਨਾਂ ’ਤੇ ਰੋਕ ਕੇ ਤਲਾਸ਼ੀ ਲੈਣ ’ਤੇ ਗੁਰਸ਼ੇਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਨਵਾਂ ਸਲੇਮਸ਼ਾਹ ਤੇ ਬਲਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਜੋਰਾ ਸਿੰਘ ਮਾਨ ਨਗਰ ਕੋਲੋਂ 11 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਘਰ ’ਚ ਵੜ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਘਰ ਵਿਚ ਵੜ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਿਸੰਬਰ ਲਾਲ ਪੁੱਤਰ ਗੁਲਾਬ ਰਾਜ ਵਾਸੀ ਪਿੰਡ ਜੰਡਵਾਲਾ ਮੀਰਾ ਸਾਂਗਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਮੀਨ ਦੀ ਵੰਡ ਸਬੰਧੀ ਰੰਜਸ਼ ਦੇ ਚੱਲਦਿਆਂ ਉਕਤ ਵਿਅਕਤੀਆਂ ਨੇ ਉਸ ਦੇ ਘਰ ਵਿਚ ਵੜ ਕੇ ਉਸ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਪੁਲਿਸ ਵਲੋਂ ਰਮੇਸ਼ ਕੁਮਾਰ ਪੁੱਤਰ ਹੇਤ ਰਾਮ, ਪ੍ਰੀਤੀ ਸਿੰਘ ਉਰਫ਼ ਧਰਮਪ੍ਰੀਤ ਪੁੱਤਰ ਮੰਗਤ ਰਾਮ ਅਤੇ ਬੰਟੀ ਉਰਫ਼ ਸੁਰਿੰਦਰ ਕੁਮਾਰ ਪੁੱਤਰ ਕਸ਼ਮੀਰ ਚੰਦ ਵਾਸੀਆਨ ਪਿੰਡ ਜੰਡਵਾਲਾ ਮੀਰਾ ਸਾਂਗਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ - ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਦੁਕਾਨ ਦੇ ਸਾਹਮਣੇ ਘੇਰ ਕੇ ਕੁੱਟਮਾਰ ਕਰਨ ਦੇ ਆਰੋਪ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਤਿਆਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਅਮਰਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਦੁਕਾਨ ਕਟਾਰੀਆ ਦਫ਼ਤਰ ਦੇ ਸਾਹਮਣੇ ਉਕਤ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕੀਤੀ ਹੈ। ਪੁਲਿਸ ਵਲੋਂ ਕਿਰਨਾ ਰਾਣੀ ਪਤਨੀ ਮੁਖ਼ਤਿਆਰ ਸਿੰਘ, ਕ੍ਰਿਸ਼ਨ ਸਿੰਘ ਪੁੱਤਰ ਰੇਸ਼ਮ ਸਿੰਘ, ਰੇਸ਼ਮ ਸਿੰਘ ਤੇ ਪਰਮਜੀਤ ਕੌਰ ਪਤਨੀ ਰੇਸ਼ਮ ਸਿੰਘ ਵਾਸੀ ਕੋਠਾ ਪੱਕੀ, ਰਾਜਸਥਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।