ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਫ਼ਾਜ਼ਿਲਕਾ ’ਚ ਖ਼ੂਨਦਾਨ ਕੈਂਪ ਅੱਜ
ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਮਾਨਵਤਾ ਦੀ ਸੇਵਾ ਅਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਦੇ ਉਦੇਸ਼ ਨਾਲ ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਐਤਵਾਰ 11 ਅਕਤੂਬਰ ਨੂੰ ਫ਼ਾਜ਼ਿਲਕਾ ਵਿਖੇ ਇਕ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸ਼੍ਰੀ ਅਗਰਵਾਲ ਸਭਾ ਫ਼ਾਜ਼ਿਲਕਾ ਤੇ ਸ਼੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਅਗਰਵਾਲ ਕਮਿਊਨਿਟੀ ਹਾਲ (ਵਿਸ਼ਾਲ ਮੈਗਾ ਮਾਰਟ ਦੇ ਨੇੜੇ) ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ।
ਅਜੀਤ ਡੈਸਕ
11-10-2026