11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

‘ ਵਿਸ਼ਵ ਮਾਨਸਿਕ ਸਿਹਤ ਦਿਵਸ’ ਮੌਕੇ ਸੈਮੀਨਾਰ ਕਰਵਾਇਆ

ਅਬੋਹਰ, 10 ਅਕਤੂਬਰ (ਵਿਵੇਕ ਹੂੜੀਆ)-ਡੀ. ਏ.

ਅਜੀਤ ਡੈਸਕ 11-10-2026
ਅਬੋਹਰ, 10 ਅਕਤੂਬਰ (ਵਿਵੇਕ ਹੂੜੀਆ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਵਿਜੇ ਗਰੋਵਰ ਦੇ ਦਿਸ਼ਾ-ਨਿਰਦੇਸ਼ਾਂ ਤੇ ਮੈਂਟਲ ਹੈਲਥ ਸੈੱਲ ਦੇ ਇੰਚਾਰਜ ਡਾ.ਮਣਿਕਾ ਪ੍ਰਭਾਕਰ ਤੇ ਡਾ. ਮਨਦੀਪ ਕੌਰ ਦੇ ਮਾਰਗਦਰਸ਼ਨ ਹੇਠ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਨੂੰ ਸਮਰਪਿਤ “ਮਨੋਬਲਮ ਮਾਨਸਿਕ ਸਿਹਤ” ਵਿਸ਼ੇ ’ਤੇ ਇਕ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਮੁੱਖ ਥੀਮ “ਜੀਵੰਤ ਅਨੁਭਵਾਂ ਨੂੰ ਸੁਣਨਾ: ਅਸਲ ਆਵਾਜ਼ਾਂ, ਅਸਲ ਬਦਲਾਅ” ਸੀ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨਾ ਤੇ ਭਾਵਨਾਤਮਕ ਕਲਿਆਣ ਦੇ ਮਹੱਤਵ ਨੂੰ ਸਮਝਾਉਣਾ ਸੀ। ਸੈਮੀਨਾਰ ਵਿਚ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਸੁਆਮੀ ਵਿਗਿਆਨਾਨੰਦ ਦਾ ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਤੇ ਸੈੱਲ ਦੇ ਇੰਚਾਰਜਾਂ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਮੰਚ ਦਾ ਸੰਚਾਲਨ ਡਾ.ਮਣਿਕਾ ਪ੍ਰਭਾਕਰ ਨੇ ਬਾਖ਼ੂਬੀ ਕੀਤਾ। ਕਾਰਜਕਾਰੀ ਪ੍ਰਿੰਸੀਪਲ ਡਾ. ਵਿਜੇ ਗਰੋਵਰ ਨੇ ਮੈਂਟਲ ਹੈਲਥ ਸੈੱਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸੈਮੀਨਾਰ ਦੇ ਅੰਤ ਵਿਚ ਡਾ. ਮਨਦੀਪ ਕੌਰ ਨੇ ਮੁੱਖ ਮਹਿਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ੍ਰੀ ਸੇਵਾ ਸਮਿਤੀ ਸਭਾ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਵਿਚ ਸੰਦੀਪ ਭੱਟੀ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਨੇ ਬਸਤੀ ਬਾਬਾ ਭੂੰਮਣ ਸ਼ਾਹ ਤੋਂ ਡੋਰ-ਟੂ-ਡੋਰ ਪ੍ਰਚਾਰ ਕੀਤਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।