15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕਿਸਾਨ ਯੂਨੀਅਨ ਕਾਦੀਆਂ ਅੱਜ ਪੰਜਾਬ ਬੰਦ ਵਿਚ ਹਿੱਸਾ ਲਵੇਗੀ - ਢਿੱਲੋਂ

ਮੰਡੀ ਅਰਨੀਵਾਲਾ, 14 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਢਿੱਲੋਂ ਨੇ ਕਿਹਾ ਕਿ ਸੂਬੇ ਵਿਚ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰ ਰਹੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ ਅੱਜ ਬੰਦ ਦੇ ਸੱਦੇ ਵਿਚ ਯੂਨੀਅਨ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਹਾਲਾਤ ਬਹੁਤ ਮਾੜੇ ਬਣ ਰਹੇ ਹਨ ਅਤੇ ਨਸ਼ਿਆਂ ਖ਼ਿਲਾਫ਼ ਅਤੇ ਹੱਕ ਸੱਚ ਦੀ ਆਵਾਜ਼ ਚੁੱਕ ਰਹੇ ਲੋਕਾਂ ਨੂੰ ਪਹਿਲਾ ਡਰਾਇਆ ਜਾਂਦਾ ਸੀ , ਪਰ ਹੁਣ ਗੱਲ ਕਤਲ ਕਰਨ ਤੱਕ ਪੁੱਜ ਰਹੀ ਹੈ।

ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਢਿੱਲੋਂ 15-10-2026
ਮੰਡੀ ਅਰਨੀਵਾਲਾ, 14 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਢਿੱਲੋਂ ਨੇ ਕਿਹਾ ਕਿ ਸੂਬੇ ਵਿਚ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰ ਰਹੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ ਅੱਜ ਬੰਦ ਦੇ ਸੱਦੇ ਵਿਚ ਯੂਨੀਅਨ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਹਾਲਾਤ ਬਹੁਤ ਮਾੜੇ ਬਣ ਰਹੇ ਹਨ ਅਤੇ ਨਸ਼ਿਆਂ ਖ਼ਿਲਾਫ਼ ਅਤੇ ਹੱਕ ਸੱਚ ਦੀ ਆਵਾਜ਼ ਚੁੱਕ ਰਹੇ ਲੋਕਾਂ ਨੂੰ ਪਹਿਲਾ ਡਰਾਇਆ ਜਾਂਦਾ ਸੀ , ਪਰ ਹੁਣ ਗੱਲ ਕਤਲ ਕਰਨ ਤੱਕ ਪੁੱਜ ਰਹੀ ਹੈ। ਭਾਕਿਯੂ ਕਾਦੀਆਂ ਕਦੇ ਵੀ ਅਜਿਹਾ ਸਵੀਕਾਰ ਨਹੀਂ ਕਰੇਗੀ। ਇਸ ਲਈ ਜਥੇਬੰਦੀ ਪੰਜਾਬ ਦੇ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਹਰ ਮੁਹਿੰਮ ਵਿਚ ਹਿੱਸਾ ਪਾਵੇਗੀ।
ਪਿਛਲੀ ਖ਼ਬਰ ਪਟਾਕਿਆਂ ਦੀ ਵਿਕਰੀ ਵਾਸਤੇ ਆਰਜ਼ੀ ਲਾਇਸੰਸ ਲਈ ਚਾਹਵਾਨ ਬਿਨੈਕਾਰ... ਅਗਲੀ ਖ਼ਬਰ ਫ਼ਾਜ਼ਿਲਕਾ ਅਨਾਜ ਮੰਡੀ ’ਚ ਲਿਫ਼ਟਿੰਗ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਤੇ ਆੜ੍ਹਤੀ ਫਸੇ ਮੁਸੀਬਤ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।