16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਆਗਾਮੀ ਰਾਸ਼ਟਰੀ ਲੋਕ ਅਦਾਲਤ 12 ਦਸੰਬਰ ਨੂੰ ਲੱਗੇਗੀ- ਜ਼ਿਲ੍ਹਾ ਤੇ ਸੈਸ਼ਨ ਜੱਜ ਬਲਜਿੰਦਰ ਸਿੰਘ

ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਤਿਮਾਹੀ ਬੈਠਕ ਅਤੇ ਯੂ. ਟੀ.

ਅਜੀਤ ਡੈਸਕ 16-10-2026
ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਤਿਮਾਹੀ ਬੈਠਕ ਅਤੇ ਯੂ.ਟੀ.ਆਰ.ਸੀ. ਕਮੇਟੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ’ਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਅਗਲੀ ਰਾਸ਼ਟਰੀ ਲੋਕ ਅਦਾਲਤ 12 ਦਸੰਬਰ ਨੂੰ ਲਗਾਈ ਜਾ ਰਹੀ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਆਪਸੀ ਸਹਿਮਤੀ ਨਾਲ ਫ਼ੈਸਲਾ ਹੁੰਦਾ ਹੈ, ਜਿਸ ਨਾਲ ਕਿਸੇ ਇਕ ਧਿਰ ਦੀ ਜਿੱਤ ਜਾਂ ਹਾਰ ਨਹੀਂ ਹੁੰਦੀ ਸਗੋਂ ਦੋਵੇਂ ਧਿਰਾਂ ਲਾਹੇਵੰਦ ਰਹਿੰਦੀਆਂ ਹਨ ਅਤੇ ਆਪਸੀ ਰੰਜਸ਼ ਖ਼ਤਮ ਹੁੰਦੀ ਹੈ। ਇਸ ਤੋਂ ਇਲਾਵਾ ਯੂ.ਟੀ.ਆਰ.ਸੀ. ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਹਵਾਲਾਤੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਵਿਚ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਨਪ੍ਰੀਤ ਕੌਰ ਸੰਧੂ, ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕੇ. ਕੇ. ਸਿੰਗਲਾ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੈਡਮ ਰੂਚੀ ਸਵਪਨ ਸ਼ਰਮਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਹਿਮਾਂਸ਼ੀ ਗਲਹੋਤਰਾ, ਸਬ-ਜੇਲ੍ਹ ਫ਼ਾਜ਼ਿਲਕਾ ਦੇ ਡਿਪਟੀ ਸੁਪਰਡੈਂਟ ਅਵਤਾਰ ਸਿੰਘ, ਜ਼ਿਲ੍ਹਾ ਅਟਾਰਨੀ ਵਜ਼ੀਰ ਕੰਬੋਜ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਿਧਾਰਥ ਖੁਰਾਨਾ ਤੇ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਦਿੱਲੀ ਪਬਲਿਕ ਸਕੂਲ ਅਬੋਹਰ ਦੀ ਵਿਦਿਆਰਥਣ ਨੇ ਸੂਬਾ ਪੱਧਰੀ ਕਰਾਟੇ ਚੈਂਪੀਅਨਸ਼ਿਪ ’ਚ ਕੀਤਾ ਦੂਜਾ ਸਥਾਨ ਹਾਸਿਲ ਅਗਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਯੂਨੀਅਨ ਵਲੋਂ ਗੇਟ ਰੈਲੀਆਂ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।