17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮਾਤਾ ਗੁਜਰੀ ਪਬਲਿਕ ਸਕੂਲ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਸੂਬਾ ਪੱਧਰ ’ਤੇ ਜਿੱਤਿਆ ਕਾਂਸੀ ਦਾ ਤਗਮਾ

ਜਲਾਲਾਬਾਦ, 16 ਅਕਤੂਬਰ (ਕਰਨ ਚੁਚਰਾ)- ਮਾਤਾ ਗੁਜਰੀ ਪਬਲਿਕ ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਪ੍ਰਾਪਤੀ ਲਈ ਵਿਦਿਆਰਥਣ ਨੂੰ 5,000 ਰੁਪਏ ਦੀ ਇਨਾਮੀ ਰਾਸ਼ੀ ਵੀ ਮਿਲੀ ਹੈ।

ਅਜੀਤ ਡੈਸਕ 17-10-2026
ਜਲਾਲਾਬਾਦ, 16 ਅਕਤੂਬਰ (ਕਰਨ ਚੁਚਰਾ)- ਮਾਤਾ ਗੁਜਰੀ ਪਬਲਿਕ ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਪ੍ਰਾਪਤੀ ਲਈ ਵਿਦਿਆਰਥਣ ਨੂੰ 5,000 ਰੁਪਏ ਦੀ ਇਨਾਮੀ ਰਾਸ਼ੀ ਵੀ ਮਿਲੀ ਹੈ। ਗਗਨਦੀਪ ਕੌਰ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਹੈ। ਉਸ ਦੀ ਮਿਹਨਤ ਤੇ ਦ੍ਰਿੜ੍ਹ ਇਰਾਦੇ ਨੇ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਪੈਦਾ ਕੀਤੀ ਹੈ। ਸਕੂਲ ਪ੍ਰਿੰਸੀਪਲ ਪਰਵਿੰਦਰ ਜੀਤ ਕੌਰ ਨੇ ਗਗਨਦੀਪ ਕੌਰ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਨੂੰ ਖੇਡਾਂ ਤੇ ਪੜ੍ਹਾਈ ਦੇ ਖੇਤਰ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਦੀਆਂ ਹਨ। ਇਸ ਮੌਕੇ ਸਮੂਹ ਸਕੂਲ ਪਰਿਵਾਰ ਵਲੋਂ ਗਗਨਦੀਪ ਕੌਰ ਨੂੰ ਵਧਾਈ ਦਿੱਤੀ ਗਈ ਤੇ ਭਵਿੱਖ ਵਿਚ ਹੋਰ ਵੱਡੀਆਂ ਸਫਲਤਾਵਾਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਡਾ. ਸੁਹਾਨੀ ਡੋਡਾ ਨੇ ਅਬੋਹਰ ਦਫ਼ਤਰ ’ਚ ਹਲਕਾ ਨਿਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ ਅਗਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ’ਚ ‘ਅੰਤਰਰਾਸ਼ਟਰੀ ਹਿੰਦੀ ਉਲੰਪੀਆਡ 2026’ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।