ਸਾਈਬਰ ਧੋਖਾਧੜੀ ਸੰਬੰਧੀ ਜਾਗਰੂਕਤਾ ਸੈਮੀਨਾਰ
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਸਥਾਨਕ ਨੈਸ਼ਨਲ ਡਿਗਰੀ ਕਾਲਜ ਚੁਆੜਿਆਂਵਾਲੀ ਵਿਖੇ ਵਿਦਿਆਰਥੀਆਂ ਨੂੰ ਡਿਜੀਟਲ ਧੋਖਾਧੜੀ ਤੋਂ ਬਚਾਅ ਲਈ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਟੇਟ ਬੈਂਕ ਆਫ਼ ਇੰਡੀਆ (ਅਰਨੀਵਾਲਾ) ਦੇ ਮੈਨੇਜਰ ਰਾਕੇਸ਼ ਕੰਬੋਜ ਤੇ ਸਹਾਇਕ ਕਾਂਤਾ ਰਾਣੀ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦਾ ਮੁੱਖ ਉਦੇਸ਼ ਸਾਈਬਰ ਅਪਰਾਧਾਂ ਪ੍ਰਤੀ ਜਾਗਰੂਕ ਕਰਨਾ ਸੀ।
ਅਜੀਤ ਡੈਸਕ
17-10-2026