ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ, ਹੈਰੋਇਨ ਸਮੇਤ 4 ਕਾਬੂ
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਡਰੀਮਜ਼ ਵਿਲਾ ਪੈਲੇਸ ਤੋਂ ਹਿਸਾਨ ਵਾਲਾ ਨੂੰ ਜਾਂਦੇ ਸੁਆ ਨਹਿਰ ਰਸਤੇ ’ਤੇ ਪੁੱਜੀ ਤਾਂ ਉੱਥੇ ਸ਼ਿਵਮ ਪੁੱਤਰ ਸਤੀਸ਼ ਕੁਮਾਰ ਵਾਸੀ ਦਸਮੇਸ਼ ਨਗਰੀ ਜਲਾਲਾਬਾਦ, ਸੰਜੂ ਕੁੱਕੜ ਪੁੱਤਰ ਰਕੇਸ਼ ਕੁਮਾਰ ਵਾਸੀ ਭਾਈ ਸੰਤ ਸਿੰਘ ਵਾਲੀ ਗਲੀ ਜਲਾਲਾਬਾਦ, ਦੀਪਕ ਪੁੱਤਰ ਪ੍ਰੇਮ ਬਹਾਦਰ ਵਾਸੀ ਰਾਜਪੂਤਾਂ ਵਾਲੀ ਗਲੀ ਦਸਮੇਸ਼ ਨਗਰ ਜਲਾਲਾਬਾਦ ਤੇ ਵਿਸ਼ਾਲ ਉਰਫ਼ ਮਲਹੋਤਰਾ ਪੁੱਤਰ ਸੁਨੀਲ ਕੁਮਾਰ ਵਾਸੀ ਨੇੜੇ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਖੜ੍ਹੇ ਆਪਸ ਵਿਚ ਗੱਲਬਾਤ ਕਰਦੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗੇ ਜਿਨ੍ਹਾਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਸੁੱਟੇ ਮੋਮੀ ਲਿਫ਼ਾਫ਼ੇ ਦੀ ਤਲਾਸ਼ੀ ਕਰਨ ’ਤੇ ਵਿਚੋਂ 8 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਚਾਰੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਡਰੀਮਜ਼ ਵਿਲਾ ਪੈਲੇਸ ਤੋਂ ਹਿਸਾਨ ਵਾਲਾ ਨੂੰ ਜਾਂਦੇ ਸੁਆ ਨਹਿਰ ਰਸਤੇ ’ਤੇ ਪੁੱਜੀ ਤਾਂ ਉੱਥੇ ਸ਼ਿਵਮ ਪੁੱਤਰ ਸਤੀਸ਼ ਕੁਮਾਰ ਵਾਸੀ ਦਸਮੇਸ਼ ਨਗਰੀ ਜਲਾਲਾਬਾਦ, ਸੰਜੂ ਕੁੱਕੜ ਪੁੱਤਰ ਰਕੇਸ਼ ਕੁਮਾਰ ਵਾਸੀ ਭਾਈ ਸੰਤ ਸਿੰਘ ਵਾਲੀ ਗਲੀ ਜਲਾਲਾਬਾਦ, ਦੀਪਕ ਪੁੱਤਰ ਪ੍ਰੇਮ ਬਹਾਦਰ ਵਾਸੀ ਰਾਜਪੂਤਾਂ ਵਾਲੀ ਗਲੀ ਦਸਮੇਸ਼ ਨਗਰ ਜਲਾਲਾਬਾਦ ਤੇ ਵਿਸ਼ਾਲ ਉਰਫ਼ ਮਲਹੋਤਰਾ ਪੁੱਤਰ ਸੁਨੀਲ ਕੁਮਾਰ ਵਾਸੀ ਨੇੜੇ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਖੜ੍ਹੇ ਆਪਸ ਵਿਚ ਗੱਲਬਾਤ ਕਰਦੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗੇ ਜਿਨ੍ਹਾਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਸੁੱਟੇ ਮੋਮੀ ਲਿਫ਼ਾਫ਼ੇ ਦੀ ਤਲਾਸ਼ੀ ਕਰਨ ’ਤੇ ਵਿਚੋਂ 8 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਚਾਰੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 2 ਕਾਬੂ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਚੌਕੀ ਮੰਡੀ ਲਾਧੂਕਾ ਦੇ ਏਰੀਆ ਵਿਚ ਮੌਜੂਦ ਸੀ ਤਾਂ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਪਿੰਡ ਫ਼ਤਿਹਗੜ੍ਹ ਤਰੋਬੜੀ ਨੂੰ ਜਾ ਰਹੀ ਸੀ ਤਾਂ ਪੁਰਾਣੀ ਬਿਲਡਿੰਗ ਦੇ ਬਰਾਮਦੇ ਵਿਚ 2 ਸ਼ੱਕੀ ਵਿਅਕਤੀ ਦਿਖਾਈ ਦਿੱਤੇ। ਸ਼ੱਕ ਦੇ ਆਧਾਰ ’ਤੇ ਜਦੋਂ ਮੱਖਣ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਰਾਜ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਫ਼ਤਿਹਗੜ੍ਹ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 12 ਗਰਾਮ 20 ਮਿਲੀਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 2 ਕਾਬੂ ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇੜੇ ਰੇਲਵੇ ਪੁਲ ਦੇ ਪਹੁੰਚੀ ਤਾਂ ਨੇੜੇ ਖੇਤਾਂ ਵਿਚ 2 ਨੌਜਵਾਨ ਖੜ੍ਹੇ ਸ਼ੱਕੀ ਹਾਲਤ ਵਿਚ ਦਿਖਾਈ ਦਿੱਤੇ, ਜਿਨ੍ਹਾਂ ਦਾ ਨਾਮ ਪਤਾ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਆਪਣਾ ਨਾਮ ਰੂਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਕਬੂਲ ਸ਼ਾਹ ਖੁੱਬਣ ਤੇ ਅਨਿਕੇਤ ਕੁਮਾਰ ਪੁੱਤਰ ਸੋਹਣ ਲਾਲ ਵਾਸੀ ਪਿੰਡ ਆਜ਼ਮ ਵਾਲਾ ਦੱਸਿਆ ਜਿਨ੍ਹਾਂ ਦੀ ਤਲਾਸ਼ੀ ਕਰਨ ’ਤੇ ਉਨ੍ਹਾਂ ਕੋਲੋਂ ਸਮੇਤ ਮੋਮੀ ਲਿਫ਼ਾਫ਼ਾ ਇਕ ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਫ਼ਾਜ਼ਿਲਕਾ - ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਇਕ ਹਾਦਸੇ ਵਿਚ ਵਿਅਕਤੀ ਦੀ ਮੌਤ ਹੋਣ ’ਤੇ ਅਣਪਛਾਤੇ ਟਰੈਕਟਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦਰਸ਼ਨਾਂ ਰਾਣੀ ਪਤਨੀ ਅਜੇ ਕੁਮਾਰ ਵਾਸੀ ਢਾਣੀ ਸਿੰਘ ਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 1 4 ਅਕਤੂਬਰ ਨੂੰ ਰਾਤ ਕਰੀਬ 9 ਵਜੇ ਮਲੋਟ ਰੋਡ ਨੇੜੇ ਜੇ.ਪੀ. ਟਾਇਰ ਫ਼ਾਜ਼ਿਲਕਾ ਵਿਖੇ ਇਕ ਅਣਪਛਾਤੇ ਟਰੈਕਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਸ ਦੇ ਪਤੀ ਅਜੇ ਕੁਮਾਰ ਦੀ ਮੌਤ ਹੋ ਗਈ। ਪੁਲਿਸ ਵਲੋਂ ਅਣਪਛਾਤੇ ਟਰੈਕਟਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਕਾਬੂ ਫਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਇਕ ਨੌਜਵਾਨ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਨੇੜੇ ਮੋਟਰਸਾਈਕਲ ’ਤੇ ਬੈਠਾ ਦਿਖਾਈ ਦਿੱਤਾ ਜਿਸ ਦੀ ਪਛਾਣ ਦਰਸ਼ਨ ਲਾਲ ਉਰਫ਼ ਪਵਨ ਕੁਮਾਰ ਪੁੱਤਰ ਰਾਧਾ ਸੁਆਮੀ ਵਾਸੀ ਗਲੀ ਨੰਬਰ-8 ਰਾਧਾ ਸੁਆਮੀ ਕਾਲੋਨੀ ਫ਼ਾਜ਼ਿਲਕਾ ਵਜੋਂ ਹੋਈ। ਉਕਤ ਵਿਅਕਤੀ ਦੀ ਤਲਾਸ਼ੀ ਕਰਨ ’ਤੇ ਉਸ ਕੋਲੋਂ 25.20 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।