ਪਿੰਡ ਬਾਂਡੀਵਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੰਦੀਪ ਸਿੰਘ ਭੱਟੀ ਨੇ ਫੁੱਟਬਾਲ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਪਿੰਡ ਬਾਂਡੀਵਾਲਾ ਵਿਖੇ ਕਰਵਾਏ ਗਏ ਫੁੱਟਬਾਲ ਮੈਚ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਇਨਾਮ ਵੰਡ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ।
ਅਜੀਤ ਡੈਸਕ
20-10-2026