20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਰਕਾਰੀ ਪ੍ਰਾਇਮਰੀ ਸਕੂਲ ਬਖੂਸ਼ਾਹ ਦੇ ਨੰਨ੍ਹੇ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ’ਚ ਮਾਰੀ ਬਾਜ਼ੀ

ਫ਼ਾਜ਼ਿਲਕਾ, 19 ਅਕਤੂਬਰ (ਅਮਰਜੀਤ ਸ਼ਰਮਾ)- ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫ਼ਾਜ਼ਿਲਕਾ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਮੋਦ ਕੁਮਾਰ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਬਲਾਕ-2 ਦੀਆਂ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਬਖੂਸ਼ਾਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਮੁਖੀ ਸੁਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਲਕਸ਼ਦੀਪ ਸਿੰਘ ਨੇ 600 ਮੀਟਰ ਦੌੜ (ਲੜਕੇ) ਵਿਚ ਪਹਿਲਾ, ਸਹਿਜਦੀਪ ਕੌਰ ਨੇ 600 ਮੀਟਰ ਦੌੜ (ਲੜਕੀਆਂ) ’ਚ ਦੂਜਾ, ਆਰਵਿਸ਼ ਨੇ ਗੋਲਾ ਸੁੱਟਣ ਵਿਚ ਪਹਿਲਾ ਤੇ 200 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 20-10-2026
ਫ਼ਾਜ਼ਿਲਕਾ, 19 ਅਕਤੂਬਰ (ਅਮਰਜੀਤ ਸ਼ਰਮਾ)- ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫ਼ਾਜ਼ਿਲਕਾ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਮੋਦ ਕੁਮਾਰ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਬਲਾਕ-2 ਦੀਆਂ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਬਖੂਸ਼ਾਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਮੁਖੀ ਸੁਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਲਕਸ਼ਦੀਪ ਸਿੰਘ ਨੇ 600 ਮੀਟਰ ਦੌੜ (ਲੜਕੇ) ਵਿਚ ਪਹਿਲਾ, ਸਹਿਜਦੀਪ ਕੌਰ ਨੇ 600 ਮੀਟਰ ਦੌੜ (ਲੜਕੀਆਂ) ’ਚ ਦੂਜਾ, ਆਰਵਿਸ਼ ਨੇ ਗੋਲਾ ਸੁੱਟਣ ਵਿਚ ਪਹਿਲਾ ਤੇ 200 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸਕੂਲ ਦੀ ਸਰਕਲ ਕਬੱਡੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂ ਖਿਡਾਰੀਆਂ ਨੂੰ ਸਕੂਲ ਵਿਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਮੁਖੀ ਸਿੱਧੂ ਨੇ ਕਿਹਾ ਕਿ ਖੇਡਾਂ ਨਾਲ ਬੱਚਿਆਂ ਦਾ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ। ਉਨ੍ਹਾਂ ਗਰਾਮ ਪੰਚਾਇਤ ਤੇ ਸਕੂਲ ਪ੍ਰਬੰਧਕ ਕਮੇਟੀ ਦਾ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਸੁਖਦੇਵ ਸਿੰਘ, ਚੇਅਰਮੈਨ ਬਲਜੀਤ ਸਿੰਘ, ਬੀ.ਆਰ.ਸੀ. ਸੰਦੀਪ ਗੁੰਬਰ, ਅਧਿਆਪਕਾ ਅੰਜਲੀ ਕੰਬੋਜ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ’ਚ ਅਰਦਾਸ ਅਗਲੀ ਖ਼ਬਰ ਪਿੰਡ ਬਾਂਡੀਵਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੰਦੀਪ ਸਿੰਘ ਭੱਟੀ ਨੇ ਫੁੱਟਬਾਲ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।