20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਰੇਡੀਐਂਟ ਪਬਲਿਕ ਸਕੂਲ ’ਚ ਨਵਰਾਤਰੀ ਤੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮੰਡੀ ਅਰਨੀਵਾਲਾ, 19 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਵਿਖੇ ਨਵਰਾਤਰੀ ਤੇ ਦਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਤੇ ਡਾਂਡੀਆ ਸਮੇਤ ਮਨਮੋਹਕ ਸੱਭਿਆਚਾਰਕ ਵੰਨਗੀਆਂ ਪੇਸ਼ ਕਰ ਕੇ ਸਮਾਗਮ ਨੂੰ ਰੰਗਾਰੰਗ ਬਣਾ ਦਿੱਤਾ।

ਅਜੀਤ ਡੈਸਕ 20-10-2026
ਮੰਡੀ ਅਰਨੀਵਾਲਾ, 19 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਵਿਖੇ ਨਵਰਾਤਰੀ ਤੇ ਦਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਤੇ ਡਾਂਡੀਆ ਸਮੇਤ ਮਨਮੋਹਕ ਸੱਭਿਆਚਾਰਕ ਵੰਨਗੀਆਂ ਪੇਸ਼ ਕਰ ਕੇ ਸਮਾਗਮ ਨੂੰ ਰੰਗਾਰੰਗ ਬਣਾ ਦਿੱਤਾ। ਸਕੂਲ ਦੇ ਐਗਜ਼ੈਕਟਿਵ ਡਾਇਰੈਕਟਰ ਡਾ.ਪੰਕਜ ਧਮੀਜਾ, ਪ੍ਰਿੰਸੀਪਲ ਸ਼੍ਰੀਮਤੀ ਨੀਤੀ ਸਿੰਘ ਤੇ ਅਕਾਦਮਿਕ ਮੁਖੀ ਡਾ.ਗੁਰਵੀਨ ਕੌਰ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਸਕ੍ਰਿਤੀ, ਧਾਰਮਿਕ ਪਰੰਪਰਾਵਾਂ ਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦਾ ਮੁੱਖ ਆਕਰਸ਼ਨ ਰਾਵਣ ਦਹਿਨ ਦੀ ਰਸਮ ਰਹੀ।
ਪਿਛਲੀ ਖ਼ਬਰ ਵਿਧਾਇਕ ਸਵਨਾ ਵਲੋਂ ਨਗਰ ਕੌਂਸਲ ਦਫ਼ਤਰ ਫ਼ਾਜ਼ਿਲਕਾ ਵਿਖੇ ਮੀਟਿੰਗ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।