ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਵੇਗਾ ਹਾਕੀ ਦਾ ਨੁਮਾਇਸ਼ੀ ਮੈਚ, ਖੇਡ ਪ੍ਰੇਮੀਆਂ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ
ਫ਼ਿਰੋਜ਼ਪੁਰ, 20 ਅਕਤੂਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ‘ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ-2026’ ਦੇ ਆਗਾਜ਼ ਤੋਂ ਪਹਿਲਾਂ ਕੱਢਿਆ ਜਾ ਰਿਹਾ ਟਰਾਫ਼ੀ ਟੂਰ 21 ਅਕਤੂਬਰ ਨੂੰ ਫ਼ਿਰੋਜ਼ਪੁਰ ਪਹੁੰਚੇਗਾ। ਇਸ ਮੌਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਹਾਕੀ ਐਸਟਰੋਟਰਫ਼ ਵਿਖੇ ਨੁਮਾਇਸ਼ੀ ਮੈਚ ਕਰਵਾਇਆ ਜਾਵੇਗਾ।
ਅਜੀਤ ਡੈਸਕ
21-10-2026