21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਐੱਸ.ਡੀ.ਐਮ. ਦਫ਼ਤਰ ਬਾਹਰ ਧਰਨਾ

ਜਲਾਲਾਬਾਦ, 21 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸਾਂਝਾ ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਪੰਜਾਬ ਕਮੇਟੀ ਵਲੋਂ ਅੱਜ ਧਰਨੇ ਸੰਬੰਧੀ ਦਿੱਤੀ ਕਾਲ ਨੂੰ ਲੈ ਕੇ ਵੱਖ-ਵੱਖ ਮੰਗਾਂ ਨੂੰ ਲੈ ਕੇ ਲਗਾਏ ਗਏ ਧਰਨੇ ਦੌਰਾਨ ਆਗੂਆਂ ਤੇ ਮੁਲਾਜ਼ਮਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਸਰਕਾਰ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਚਾਹੀਦਾ ਹੈ।

ਅਜੀਤ ਡੈਸਕ 22-10-2026
ਜਲਾਲਾਬਾਦ, 21 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸਾਂਝਾ ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਪੰਜਾਬ ਕਮੇਟੀ ਵਲੋਂ ਅੱਜ ਧਰਨੇ ਸੰਬੰਧੀ ਦਿੱਤੀ ਕਾਲ ਨੂੰ ਲੈ ਕੇ ਵੱਖ-ਵੱਖ ਮੰਗਾਂ ਨੂੰ ਲੈ ਕੇ ਲਗਾਏ ਗਏ ਧਰਨੇ ਦੌਰਾਨ ਆਗੂਆਂ ਤੇ ਮੁਲਾਜ਼ਮਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਸਰਕਾਰ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਚਾਹੀਦਾ ਹੈ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮ ਕਿਸੇ ਵੀ ਵਿਭਾਗ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਧਰਨੇ ਤੋਂ ਬਾਅਦ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਤੇ ਬਾਜ਼ਾਰ ਵਿਚ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਵਿਜੇ ਸਿੰਘ ਚੋਪੜਾ, ਪੂਰਨ ਸਿੰਘ ਅਬਰੋਲ, ਵਿਸ਼ੂ ਡੂਮਰਾ, ਜਗਨੰਦਨ ਸਿੰਘ, ਸੁਨੀਲ ਬੱਤੀ, ਦਲੀਪ ਸੈਣੀ, ਹੁਸ਼ਿਆਰ ਦਰਗਨ, ਜਸਪਾਲ ਸਿੰਘ, ਰਮੇਸ਼ ਲੱਡੀ, ਛਿੰਦਰਪਾਲ ਬਤਰਾ, ਅਮਨ ਛਾਬੜਾ, ਜਗਦੀਸ਼ ਕੁਮਾਰ, ਧਰਮਵੀਰ ਗਾਂਧੀ ਤੇ ਪ੍ਰਵੇਸ਼ ਖੰਨਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਢਾਬਾਂ ਕੋਕਰੀਆਂ ਦੇ ਕਿਸਾਨਾਂ ਨੇ ਸੇਮ- ਨਾਲ਼ੇ ’ਤੇ ਪੱਕਾ ਪੁਲ ਬਣਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਮੁਰੱਬਾ ਖਰੀਦਣ ਸਮੇਂ ਗੁਣਵੱਤਾ, ਸਫ਼ਾਈ ਤੇ ਫੂਡ ਸੇਫਟੀ ਲਾਇਸੈਂਸ ਦੀ ਜਾਂਚ ਜ਼ਰੂਰ ਕਰੋ- ਫੂਡ ਸੇਫਟੀ ਵਿਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।