21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਬੋਹਰ ਬੰਦ ਦਾ ਸੱਦਾ ਵਾਪਸ ਲੈਣ ਦੇ ਬਾਵਜੂਦ ਪੁਲਿਸ ਰਹੀ ਚੌਕਸ ਡੋਡਾ ਤੇ ਜਾਖੜ ਪਰਿਵਾਰ ਵਿਚਾਲੇ ਫਿਰ ਤੋਂ ਸ਼ਬਦੀ ਜੰਗ ਛਿੜੀ

ਅਬੋਹਰ, 21 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਨੌਜਵਾਨ ਅਜੈ ਦੇ ਕਤਲ ਉਪਰੰਤ ਪਰਿਵਾਰ ਅਤੇ ਪੀੜਤ ਧਿਰ ਵਲੋਂ ਅਬੋਹਰ ਦੇ ਸਰਕਾਰੀ ਹਸਪਤਾਲ ਬਾਹਰ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਜਿਸ ਤਹਿਤ ਬੁੱਧਵਾਰ ਨੂੰ ਅਬੋਹਰ ਬੰਦ ਦੀ ਕਾਲ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਨਜ਼ਰ ਆਇਆ। ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਾਲਾਂ ਕਿ ਵਪਾਰੀ ਸੰਗਠਨਾਂ ਦੀ ਅਪੀਲ ਤਹਿਤ ਪੀੜਤ ਧਿਰ ਨੇ ਅਬੋਹਰ ਬੰਦ ਦੀ ਕਾਲ ਵਾਪਸ ਲੈ ਲਈ ਜਿਸ ਕਾਰਨ ਸ਼ਹਿਰ ਦੇ ਬਾਜ਼ਾਰ ਪੂਰੀ ਤਰ੍ਹਾਂ ਖੁੱਲ੍ਹੇ ਰਹੇ ਤੇ ਕਾਰੋਬਾਰ ਆਮ ਵਾਂਗ ਚੱਲਦਾ ਰਿਹਾ।

ਅਬੋਹਰ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਬਾਹਰ ਲਗਾਏ ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਸੁਖਵੰਤ ਸਿੰਘ ਫ਼ੌਜੀ ਤੇ ਹਾਜ਼ਰ ਪੀੜਤ ਧਿਰ ਨਾਲ ਸੰਬੰਧਿਤ ਲੋਕ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 22-10-2026
ਅਬੋਹਰ, 21 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਨੌਜਵਾਨ ਅਜੈ ਦੇ ਕਤਲ ਉਪਰੰਤ ਪਰਿਵਾਰ ਅਤੇ ਪੀੜਤ ਧਿਰ ਵਲੋਂ ਅਬੋਹਰ ਦੇ ਸਰਕਾਰੀ ਹਸਪਤਾਲ ਬਾਹਰ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਜਿਸ ਤਹਿਤ ਬੁੱਧਵਾਰ ਨੂੰ ਅਬੋਹਰ ਬੰਦ ਦੀ ਕਾਲ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਨਜ਼ਰ ਆਇਆ। ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਾਲਾਂ ਕਿ ਵਪਾਰੀ ਸੰਗਠਨਾਂ ਦੀ ਅਪੀਲ ਤਹਿਤ ਪੀੜਤ ਧਿਰ ਨੇ ਅਬੋਹਰ ਬੰਦ ਦੀ ਕਾਲ ਵਾਪਸ ਲੈ ਲਈ ਜਿਸ ਕਾਰਨ ਸ਼ਹਿਰ ਦੇ ਬਾਜ਼ਾਰ ਪੂਰੀ ਤਰ੍ਹਾਂ ਖੁੱਲ੍ਹੇ ਰਹੇ ਤੇ ਕਾਰੋਬਾਰ ਆਮ ਵਾਂਗ ਚੱਲਦਾ ਰਿਹਾ। ਬੰਦ ਦੀ ਕਾਲ ਨੂੰ ਧਿਆਨ ਵਿਚ ਰੱਖਦਿਆਂ ਪੁਲਿਸ ਪ੍ਰਸ਼ਾਸਨ ਨੇ ਅਹਿਤਿਆਤ ਵਜੋਂ ਸੁਰੱਖਿਆ ਪ੍ਰਬੰਧ ਮਜ਼ਬੂਤ ਰੱਖੇ। ਦੂਜੇ ਪਾਸੇ ਪੀੜਤ ਧਿਰ ਦਾ ਅਬੋਹਰ ਦੇ ਸਰਕਾਰੀ ਹਸਪਤਾਲ ਵਿਖੇ ਧਰਨਾ ਜਾਰੀ ਰਿਹਾ। ਇਸ ਦੌਰਾਨ ਵਿਧਾਇਕ ਸੰਦੀਪ ਜਾਖੜ ਸਣੇ ਵੱਖ-ਵੱਖ ਰਾਜਸੀ ਪਾਰਟੀ ਦੇ ਨੁਮਾਇੰਦਿਆਂ ਨੇ ਸ਼ਿਰਕਤ ਕਰਦੇ ਹੋਏ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਇਨਸਾਫ਼ ਦੇਣ ਦੀ ਅਪੀਲ ਕੀਤੀ। ਪੀੜਤ ਧਿਰ ਵਲੋਂ ਕੌਂਸਲਰ ਧਰਮਵੀਰ ਮਲਕਟ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਨਹੀਂ ਕੀਤਾ ਜਾ ਰਿਹਾ ਹੈ ਤੇ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ ਜਿਸ ਤਹਿਤ ਪਰਿਵਾਰ ਨੇ ਪੰਜਾਬ ਪੁਲਿਸ ਬਜਾਏ ਉਕਤ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ। ਦੂਜੇ ਪਾਸੇ ਪੀੜਤ ਧਿਰ ਵਲੋਂ ਸ਼ਿਵ ਲਾਲ ਡੋਡਾ ਨੂੰ ਨਾਮਜ਼ਦ ਕਰਨ ਦਾ ਦਬਾਅ ਲਗਾਤਾਰ ਪੁਲਿਸ ’ਤੇ ਬਣਾਇਆ ਜਾ ਰਿਹਾ ਹੈ। ਦੂਜੇ ਪਾਸੇ ਸ਼ਿਵ ਲਾਲ ਡੋਡਾ ਨੇ ਉਨ੍ਹਾਂ ਦਾ ਨਾਂਅ ਸਿਆਸੀ ਰੰਜਸ਼ ਕਾਰਨ ਉਕਤ ਮਾਮਲੇ ਵਿਚ ਜਾਖੜ ਪਰਿਵਾਰ ਵਲੋਂ ਚੁੱਕੇ ਜਾਣ ਦੇ ਦੋਸ਼ ਲਗਾਏ ਹਨ। ਇਸ ਸੰਬੰਧੀ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਉਹ ਪੁਲਿਸ ’ਤੇ ਸਿਰਫ਼ ਮ੍ਰਿਤਕ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਦੀ ਮੰਗ ਕਰ ਰਹੇ ਹਨ, ਉਸ ਵਿਚ ਭਾਵੇਂ ਦੋਸ਼ੀ ਕੋਈ ਵੀ ਹੋਵੇ। ਅਬੋਹਰ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਬਾਹਰ ਲਗਾਏ ਧਰਨੇ ਦੌਰਾਨ ਭਾਰਤੀ ਜਨਤਾ ਪਾਰਟੀ ਤੋਂ ਇਲਾਵਾ ਕਾਂਗਰਸ, ਅਕਾਲੀ ਦਲ ਬਾਦਲ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੁਮਾਇੰਦਿਆਂ ਸਣੇ ਵਪਾਰ ਮੰਡਲ ਦੇ ਆਗੂਆਂ ਨੇ ਵੀ ਧਰਨੇ ਵਿਚ ਸ਼ਿਰਕਤ ਕੀਤੀ। ਉਕਤ ਮਾਮਲੇ ਨੂੰ ਲੈ ਕੇ ਸ਼ਿਵ ਲਾਲ ਡੋਡਾ ਵਲੋਂ ਦੇਰ ਸ਼ਾਮ ਪ੍ਰੈੱਸ ਕਾਨਫ਼ਰੰਸ ਕੀਤੇ ਜਾਣ ਸੰਬੰਧੀ ਵੀ ਜਾਣਕਾਰੀ ਮਿਲ ਰਹੀ ਹੈ।
ਪਿਛਲੀ ਖ਼ਬਰ ਨਿਊ ਬਹਾਦਰ ਖੇੜਾ ਰਾਜਬਾਹਾ-3415 ’ਚ ਪਿਆ 30 ਫੁੱਟ ਦਾ ਪਾੜ ਅਗਲੀ ਖ਼ਬਰ ਪਿੰਡ ਢਾਬਾਂ ਕੋਕਰੀਆਂ ਦੇ ਕਿਸਾਨਾਂ ਨੇ ਸੇਮ- ਨਾਲ਼ੇ ’ਤੇ ਪੱਕਾ ਪੁਲ ਬਣਾਉਣ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।