ਸਰਕਾਰੀ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਅਬੋਹਰ, 21 ਅਕਤੂਬਰ (ਵਿਵੇਕ ਹੂੜੀਆ)- ਅਧਿਆਪਕ ਜਥੇਬੰਦੀਆਂ, ਮੁਲਾਜ਼ਮ ਪੈਨਸ਼ਨਰਜ਼ ਫ਼ਰੰਟ ਅਤੇ ਤਾਲਮੇਲ ਕਮੇਟੀ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਅਬੋਹਰ ਤਹਿਸੀਲ ਦੇ ਸਮੂਹ ਸਰਕਾਰੀ ਅਧਿਆਪਕਾਂ ਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਸਾਰੇ ਮੁਲਾਜ਼ਮਾਂ ਨੇ ਨਹਿਰੂ ਪਾਰਕ ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਮ
ਮੰਡੀ ਲਾਧੂਕਾ ਵਿਖੇ ਬਿਜਲੀ ਮੁਲਾਜ਼ਮ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ। ਤਸਵੀਰ-ਮਨਪ੍ਰੀਤ ਸਿੰਘ ਸੈਣੀ
22-10-2026
ਅਬੋਹਰ, 21 ਅਕਤੂਬਰ (ਵਿਵੇਕ ਹੂੜੀਆ)- ਅਧਿਆਪਕ ਜਥੇਬੰਦੀਆਂ, ਮੁਲਾਜ਼ਮ ਪੈਨਸ਼ਨਰਜ਼ ਫ਼ਰੰਟ ਅਤੇ ਤਾਲਮੇਲ ਕਮੇਟੀ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਅਬੋਹਰ ਤਹਿਸੀਲ ਦੇ ਸਮੂਹ ਸਰਕਾਰੀ ਅਧਿਆਪਕਾਂ ਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਸਾਰੇ ਮੁਲਾਜ਼ਮਾਂ ਨੇ ਨਹਿਰੂ ਪਾਰਕ ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਵਿਸ਼ਾਲ ਰੋਸ ਰੈਲੀ ਕੱਢਦਿਆਂ ਸਰਕਾਰ ਦਾ ਪੁਤਲਾ ਫੂਕਿਆ ਗਿਆ। ਅਧਿਆਪਕਾਂ ਤੇ ਮੁਲਾਜ਼ਮਾਂ ਦੇ ਇਕੋ ਸਮੇਂ ਛੁੱਟੀ ’ਤੇ ਜਾਣ ਕਾਰਨ ਜਿੱਥੇ ਬਹੁਤੇ ਸਰਕਾਰੀ ਸਕੂਲਾਂ ਵਿਚ ਤਾਲਾਬੰਦੀ ਵਰਗਾ ਮਾਹੌਲ ਬਣਿਆ ਰਿਹਾ ਉੱਥੇ ਹੀ ਸਰਕਾਰੀ ਹਸਪਤਾਲ ਦੇ ਪੈਰਾ-ਮੈਡੀਕਲ ਅਤੇ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੇ ਪ੍ਰਦਰਸ਼ਨ ’ਚ ਸ਼ਾਮਲ ਹੋਣ ਨਾਲ ਲੈਬਾਰਟਰੀਆਂ, ਟੀਕਾਕਰਨ ਅਤੇ ਹੋਰ ਜ਼ਰੂਰੀ ਸੇਵਾਵਾਂ ਠੱਪ ਰਹੀਆਂ। ਇਸ ਕਾਰਨ ਮਰੀਜ਼ਾਂ ਤੇ ਆਮ ਲੋਕਾਂ ਨੂੰ ਭਾਰੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਬੁਲਾਰਿਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਕਿਹਾ ਕਿ “ਚੋਣਾਂ ਵੇਲੇ ’ਆਪ’ ਦੀ ਸਰਕਾਰ ਬਣਾਉਣ ’ਚ ਮੁਲਾਜ਼ਮਾਂ ਨੇ ਅਹਿਮ ਭੂਮਿਕਾ ਨਿਭਾਈ ਸੀ (ਬਾਕੀ ਸਫ਼ਾ 6 ’ਤੇ)