22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਿੰਡ ਟਿਵਾਣਾ ਕਲਾਂ ਦੀ ਪੰਚਾਇਤ ਨੇ ਬੂਟੇ ਲਗਾ ਕੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਹੋਕਾ

ਜਲਾਲਾਬਾਦ, 21 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਪਿੰਡ ਟਿਵਾਣਾ ਕਲਾਂ ਦੀ ਪੰਚਾਇਤ ਵਲੋਂ ਉੱਦਮ ਕਰਦੇ ਹੋਏ ਦੀਵਾਲੀ ਦੇ ਤਿਉਹਾਰ ਨੂੰ ‘ਗਰੀਨ ਦੀਵਾਲੀ’ ਵਜੋਂ ਮਨਾਉਣ ਦਾ ਸੰਦੇਸ਼ ਦਿੰਦਿਆਂ ਪਿੰਡ ਦੇ ਮੁੱਖ ਰਸਤੇ ਦੇ ਦੋਵੇਂ ਪਾਸੇ ਫਲਦਾਰ, ਛਾਂਦਾਰ ਤੇ ਸਜਾਵਟੀ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਉਪਰਾਲੇ ਦੀ ਸ਼ੁਰੂਆਤ ਮਹਿਲਾ ਸਰਪੰਚ ਵੀਨਾ ਰਾਣੀ ਦੇ ਪਤੀ ਡਾ.

ਪਿੰਡ ਟਿਵਾਣਾ ਕਲਾਂ ਦੀ ਪੰਚਾਇਤ ਦੇ ਨੁਮਾਇੰਦੇ ਸੜਕ ’ਤੇ ਬੂਟੇ ਲਗਾਉਂਦੇ ਹੋਏ। ਤਸਵੀਰ-ਜਤਿੰਦਰ ਪਾਲ ਸਿੰਘ 22-10-2026
ਜਲਾਲਾਬਾਦ, 21 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਪਿੰਡ ਟਿਵਾਣਾ ਕਲਾਂ ਦੀ ਪੰਚਾਇਤ ਵਲੋਂ ਉੱਦਮ ਕਰਦੇ ਹੋਏ ਦੀਵਾਲੀ ਦੇ ਤਿਉਹਾਰ ਨੂੰ ‘ਗਰੀਨ ਦੀਵਾਲੀ’ ਵਜੋਂ ਮਨਾਉਣ ਦਾ ਸੰਦੇਸ਼ ਦਿੰਦਿਆਂ ਪਿੰਡ ਦੇ ਮੁੱਖ ਰਸਤੇ ਦੇ ਦੋਵੇਂ ਪਾਸੇ ਫਲਦਾਰ, ਛਾਂਦਾਰ ਤੇ ਸਜਾਵਟੀ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਉਪਰਾਲੇ ਦੀ ਸ਼ੁਰੂਆਤ ਮਹਿਲਾ ਸਰਪੰਚ ਵੀਨਾ ਰਾਣੀ ਦੇ ਪਤੀ ਡਾ. ਸਤਨਾਮ ਸਿੰਘ ਤੇ ਸਮੂਹ ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਕੀਤੀ ਗਈ। ਡਾ.ਸਤਨਾਮ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਦਾਖ਼ਲ ਹੋਣ ਵਾਲੇ ਮੁੱਖ ਰਸਤੇ ਦੇ ਆਲ਼ੇ-ਦੁਆਲੇ ਕਾਫ਼ੀ ਗੰਦਗੀ ਫੈਲੀ ਹੋਈ ਸੀ। ਇਸ ਸਮੱਸਿਆ ਨੂੰ ਦੂਰ ਕਰਨ ਤੇ ਪਿੰਡ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਗਰਾਮ ਪੰਚਾਇਤ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਬੂਟੇ ਲਗਾਉਣ ਦਾ ਫ਼ੈਸਲਾ ਲਿਆ ਗਿਆ। ਇਸ ਤਹਿਤ ਸੜਕ ਦੇ ਦੋਵੇਂ ਪਾਸੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਰਸਤੇ ਦੀ ਦਿੱਖ ਨੂੰ ਸੁੰਦਰ ਬਣਾਉਣ ਦੇ ਨਾਲ-ਨਾਲ ਵਾਤਾਵਰਨ ਦੀ ਸ਼ੁੱਧਤਾ ਵਿਚ ਯੋਗਦਾਨ ਪਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇ ਨਾਲ-ਨਾਲ ਵੱਧ ਤੋਂ ਵੱਧ ਬੂਟੇ ਲਗਾਉਣਾ ਤੇ ਉਨ੍ਹਾਂ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਗਲੀਆਂ ਅਤੇ ਆਲ਼ੇ-ਦੁਆਲੇ ਬੂਟੇ ਲਗਾ ਕੇ ਕੁਦਰਤ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਪੰਚ ਪ੍ਰੀਤੋ ਬਾਈ, ਗੁਰਮੀਤ ਕੌਰ ਮਾਣੀ, ਪੰਚ ਮਨਜੀਤ ਕੌਰ, ਪੰਚ ਜਗਦੀਸ਼ ਸਿੰਘ, ਪੰਚ ਮਨਪ੍ਰੀਤ ਕੌਰ, ਪੰਚ ਜਸਵੰਤ ਸਿੰਘ, ਅਮਰਜੀਤ ਸਿੰਘ ਵਲੰਟੀਅਰ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇਨਲਿਸਟਮੈਂਟ-ਆਊਟ ਸੋਰਸ ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ ਅਗਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।