ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਸਰਕਾਰ ਦੀ ਕਾਰਜ ਪ੍ਰਣਾਲੀ ’ਤੇ ਵੱਡਾ ਧੱਬਾ-ਬਲਜਿੰਦਰ ਸਿੰਘ ਵੈਰੜ
ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)-ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਾਰਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਬਲਜਿੰਦਰ ਸਿੰਘ ਵੈਰੜ ਮੂਲਿਆ ਵਾਲੀ ਨੇ ਕਿਹਾ ਕਿ ਮਾਨਸਾ ਵਿਚ ਨਸ਼ਾ ਵਿਰੋਧੀ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ ’ਤੇ ਇਕ ਵੱਡਾ ਧੱਬਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਦਾਅਵੇ ਕਰ ਰਹੀ ਹੈ ਕਿ ਉਹ ਨਸ਼ਾ ਤਸਕਰਾਂ ਨੂੰ ਫੜ ਰਹੀ ਹੈ ਅਤੇ ਦੂਜੇ ਪਾਸੇ ਨਸ਼ਾ ਤਸਕਰ ਲੋਕਾਂ ਦੇ ਧੀਆਂ ਪੁੱਤਾਂ ਦੀ ਜਾਨ ਲੈ ਰਹੇ ਹਨ।
ਅਜੀਤ ਡੈਸਕ
23-10-2026