23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅਰਨੀਵਾਲਾ ਸੜਕ ਹਾਦਸੇ ਵਿਚ ਜ਼ਖਮੀ ਮਹਿਲਾ ਨੂੰ ਐੱਸ.ਐੱਸ.ਐਫ. ਟੀਮ ਨੇ ਤੁਰੰਤ ਪਹੁੰਚਾਇਆ ਹਸਪਤਾਲ

ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਅਰਨੀਵਾਲਾ ਵਿਚ ਕਾਰ ਤੇ ਮੋਟਰਸਾਈਕਲ ਦੀ ਆਪਸੀ ਟੱਕਰ ਵਿਚ ਇੱਕ ਮਹਿਲਾ ਤੇ ਮੋਟਰਸਾਈਕਲ ਚਾਲਕ ਜ਼ਖਮੀ ਹੋ ਗਿਆ। ਮੋਟਰਸਾਈਕਲ ਸਵਾਰ ਮਹਿਲਾਂ ਨੂੰ ਜ਼ਖਮੀ ਹਾਲਤ ਵਿਚ ਸੜਕ ਸੁਰੱਖਿਆ ਫੋਰਸ ਟੀਮ ਵੱਲੋਂ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ।

ਅਜੀਤ ਡੈਸਕ 23-10-2026
ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਅਰਨੀਵਾਲਾ ਵਿਚ ਕਾਰ ਤੇ ਮੋਟਰਸਾਈਕਲ ਦੀ ਆਪਸੀ ਟੱਕਰ ਵਿਚ ਇੱਕ ਮਹਿਲਾ ਤੇ ਮੋਟਰਸਾਈਕਲ ਚਾਲਕ ਜ਼ਖਮੀ ਹੋ ਗਿਆ। ਮੋਟਰਸਾਈਕਲ ਸਵਾਰ ਮਹਿਲਾਂ ਨੂੰ ਜ਼ਖਮੀ ਹਾਲਤ ਵਿਚ ਸੜਕ ਸੁਰੱਖਿਆ ਫੋਰਸ ਟੀਮ ਵੱਲੋਂ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ । ਰਾਹਗੀਰਾਂ ਦੇ ਦੱਸਣ ਮੁਤਾਬਿਕ ਇਕ ਆਟੋ ਵਲੋਂ ਅਚਾਨਕ ਬਰੇਕ ਮਾਰਨ ਕਰਕੇ ਪਿੱਛੇ ਤੋਂ ਆ ਰਹੀ ਇਕ ਮੋਟਰਸਾਈਕਲ ਤੇ ਕਾਰ ਦੀ ਆਪਸੀ ਟੱਕਰ ਹੋ ਗਈ। ਆਟੋ ਚਾਲਕ ਮੌਕੇ ਤੋਂ ਆਟੋ ਲੈ ਕੇ ਫ਼ਰਾਰ ਹੋ ਗਿਆ। ਹਾਦਸੇ ਵਿਚ ਮਹਿਲਾ ਮਾਲਾ ਪਤਨੀ ਰਾਜੂ ਤੇ ਮੋਟਰਸਾਈਕਲ ਚਾਲਕ ਵੀਰ ਪੁੱਤਰ ਸੁਨੀਲ ਵਾਸੀ ਦੋਵੇਂ ਸ੍ਰੀ ਮੁਕਤਸਰ ਸਾਹਿਬ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਵਲੋਂ ਮੁੱਢਲੀ ਸਹਾਇਤਾ ਦੇ ਕੇ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੇ ਵਾਰਿਸਾਂ ਨੂੰ ਇਸ ਦੀ ਸੂਚਨਾ ਦਿੱਤੀ। ਸੁਰੱਖਿਆ ਫੋਰਸ ਟੀਮ ਵਿਚ ਕਾਂਸਟੇਬਲ ਬੌਬੀ ਕੁਮਾਰ, ਹੰਸਰਾਜ, ਲੇਡੀ ਕਾਂਸਟੇਬਲ ਰੇਣੂ ਬਾਲਾ ਤੇ ਚਰਨਜੀਤ ਕੌਰ ਸ਼ਾਮਿਲ ਸਨ।
ਪਿਛਲੀ ਖ਼ਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਵਲੋਂ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਸਮੇਤ ਗਊਸ਼ਾਲਾਵਾਂ ਦੇ ਅਹੁਦੇਦਾਰਾ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਸਰਕਾਰ ਦੀ ਕਾਰਜ ਪ੍ਰਣਾਲੀ ’ਤੇ ਵੱਡਾ ਧੱਬਾ-ਬਲਜਿੰਦਰ ਸਿੰਘ ਵੈਰੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।