24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅੰਤਰਰਾਸ਼ਟਰੀ ਪੋਲੀਓ ਰੋਕੂ ਦਿਵਸ ਮਨਾਇਆ

ਅਬੋਹਰ, 24 ਅਕਤੂਬਰ (ਵਿਵੇਕ ਹੂੜੀਆ)- ਰੋਟਰੀ ਕਲੱਬ ਅਬੋਹਰ ਸੈਂਟਰਲ ਵਲੋਂ ਸਥਾਨਕ ਸਿਵਲ ਹਸਪਤਾਲ ਵਿਚ ਨਵਜੰਮੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਅੰਤਰਰਾਸ਼ਟਰੀ ਪੋਲੀਓ ਰੋਕੂ ਦਿਵਸ ਮਨਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ.

ਅਜੀਤ ਡੈਸਕ 25-10-2026
ਅਬੋਹਰ, 24 ਅਕਤੂਬਰ (ਵਿਵੇਕ ਹੂੜੀਆ)- ਰੋਟਰੀ ਕਲੱਬ ਅਬੋਹਰ ਸੈਂਟਰਲ ਵਲੋਂ ਸਥਾਨਕ ਸਿਵਲ ਹਸਪਤਾਲ ਵਿਚ ਨਵਜੰਮੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਅੰਤਰਰਾਸ਼ਟਰੀ ਪੋਲੀਓ ਰੋਕੂ ਦਿਵਸ ਮਨਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰੇਸ਼ ਕੰਬੋਜ ਨੇ ਦੱਸਿਆ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਲਈ ਸ਼ਹਿਰ ਵਿਚ ਮੁਹਿੰਮ ਚਲਾਈ ਜਾਂਦੀ ਹੈ ਤੇ ਸਰਕਾਰੀ ਹਸਪਤਾਲ ਦੀਆਂ ਟੀਮਾਂ ਇਸ ਕੰਮ ਵਿਚ ਲਗਾਤਾਰ ਜੁਟੀਆਂ ਹੋਈਆਂ ਹਨ। ਕਲੱਬ ਦੇ ਪ੍ਰਧਾਨ ਅਜੈਪਾਲ ਬਿਸ਼ਨੋਈ ਨੇ ਕਿਹਾ ਕਿ ਵਿਸ਼ਵ ਨੂੰ ਪੋਲੀਓ ਮੁਕਤ ਬਣਾਉਣ ਵਿਚ ਰੋਟਰੀ ਕਲੱਬਾਂ ਦਾ ਅਹਿਮ ਯੋਗਦਾਨ ਰਿਹਾ ਹੈ। ਪ੍ਰੋਜੈਕਟ ਇੰਚਾਰਜ ਰਾਜੀਵ ਗੋਦਾਰਾ ਨੇ ਸਿਹਤ ਵਿਭਾਗ ਦੀ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਇੱਕ ਬੂੰਦ ਜ਼ਿੰਦਗੀ ਦੇ ਨਾਮ’ ਦੇ ਸੰਕਲਪ ਨਾਲ ਬੱਚਿਆਂ ਦੀ ਸੇਵਾ ਕਰਨਾ ਸ਼ਲਾਘਾਯੋਗ ਕਾਰਜ ਹੈ। ਇਸ ਮੌਕੇ ਕਲੱਬ ਸਕੱਤਰ ਮਦਨ ਲਾਲ ਸ਼ਰਮਾ, ਓਮ ਪ੍ਰਕਾਸ਼ ਸਚਦੇਵਾ, ਵਰਿੰਦਰ ਕੰਬੋਜ, ਪੋਲੀਓ ਯੂਨਿਟ ਇੰਚਾਰਜ ਭਾਰਤ ਸੇਠੀ, ਦਿਨੇਸ਼ ਰਾਣੀ ਤੇ ਲਖਵਿੰਦਰ ਕੌਰ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਆਧਾਰਸ਼ਿਲਾ ਸਕੂਲ ਅਬੋਹਰ ਦੇ ਖਿਡਾਰੀਆਂ ਦਾ ਬਲਾਕ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗੋਪੀਚੰਦ ਕਾਲਜ ਵਿਚ ਪੰਜਾਬੀ ਵਿਭਾਗ ਵਲੋਂ ਨੈਤਿਕ ਸਿੱਖਿਆ ਇਮਤਿਹਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।