24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਆਧਾਰਸ਼ਿਲਾ ਸਕੂਲ ਅਬੋਹਰ ਦੇ ਖਿਡਾਰੀਆਂ ਦਾ ਬਲਾਕ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 24 ਅਕਤੂਬਰ (ਵਿਵੇਕ ਹੂੜੀਆ)-ਆਧਾਰਸ਼ਿਲਾ ਸਕੂਲ ਅਬੋਹਰ ਦੇ ਅੰਡਰ-11 ਖਿਡਾਰੀਆਂ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਆਪਣੀ ਪ੍ਰਤਿਭਾ, ਟੀਮ ਭਾਵਨਾ ਤੇ ਦ੍ਰਿੜ੍ਹ ਇਰਾਦੇ ਦਾ ਸ਼ਾਨਦਾਰ ਮੁਜ਼ਾਹਰਾ ਕਰਦੇ ਹੋਏ ਵਿਦਿਆਰਥੀਆਂ ਨੇ ਵੱਖ - ਵੱਖ ਖੇਡਾਂ ਵਿਚ ਪਹਿਲਾ ਤੇ ਤੀਜਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 25-10-2026
ਅਬੋਹਰ, 24 ਅਕਤੂਬਰ (ਵਿਵੇਕ ਹੂੜੀਆ)-ਆਧਾਰਸ਼ਿਲਾ ਸਕੂਲ ਅਬੋਹਰ ਦੇ ਅੰਡਰ-11 ਖਿਡਾਰੀਆਂ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਆਪਣੀ ਪ੍ਰਤਿਭਾ, ਟੀਮ ਭਾਵਨਾ ਤੇ ਦ੍ਰਿੜ੍ਹ ਇਰਾਦੇ ਦਾ ਸ਼ਾਨਦਾਰ ਮੁਜ਼ਾਹਰਾ ਕਰਦੇ ਹੋਏ ਵਿਦਿਆਰਥੀਆਂ ਨੇ ਵੱਖ - ਵੱਖ ਖੇਡਾਂ ਵਿਚ ਪਹਿਲਾ ਤੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਖੇਡਾਂ ਦੌਰਾਨ ਤੈਰਾਕੀ ਤੇ ਰੱਸਾਕਸ਼ੀ ਦੇ ਲੜਕਿਆਂ ਦੇ ਵਰਗ ਵਿਚ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਯੋਗਾ ਮੁਕਾਬਲਿਆਂ ਵਿਚ ਲੜਕੇ ਤੇ ਲੜਕੀਆਂ ਦੋਵਾਂ ਵਰਗਾਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਐਥਲੈਟਿਕਸ ਦੇ ਬਾਲਿਕਾ ਵਰਗ ਤੇ ਖੋ-ਖੋ ਦੇ ਬਾਲਕ ਵਰਗ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀ ਝੋਲੀ ਇਨਾਮ ਪਾਏ। ਸਕੂਲ ਦੇ ਡਾਇਰੈਕਟਰ ਰਜੀਵ ਗੁਪਤਾ ਤੇ ਐਜੂਕੇਸ਼ਨ ਡਾਇਰੈਕਟਰ ਅਨਾਮਿਕਾ ਗੁਪਤਾ ਨੇ ਜੇਤੂ ਖਿਡਾਰੀਆਂ ਤੇ ਉਨ੍ਹਾਂ ਦੇ ਕੋਚਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ‘ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਫ਼ਾਜ਼ਿਲਕਾ ਤੋਂ ਧਾਰਮਿਕ ਅਸਥਾਨਾਂ ਲਈ 3 ਬੱਸਾਂ ਰਵਾਨਾ ਅਗਲੀ ਖ਼ਬਰ ਅੰਤਰਰਾਸ਼ਟਰੀ ਪੋਲੀਓ ਰੋਕੂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।