24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ’ਚ ‘ਸਪੈੱਲ ਬੀ’ ਮੁਕਾਬਲਾ ਕਰਵਾਇਆ

ਫ਼ਾਜ਼ਿਲਕਾ, 24 ਅਕਤੂਬਰ(ਦਵਿੰਦਰ ਪਾਲ ਸਿੰਘ)- ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ਵਿਖੇ ਚੌਥੀ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਸ਼ਾਨਦਾਰ ‘ਸਪੈੱਲ ਬੀ’ ਮੁਕਾਬਲੇ ਕਰਵਾਇਆ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਅੰਗਰੇਜ਼ੀ ਸ਼ਬਦਾਵਲੀ, ਸਹੀ ਸਪੈਲਿੰਗ ਤੇ ਉਚਾਰਨ ਸਮਰੱਥਾ ਨੂੰ ਬਿਹਤਰ ਬਣਾਉਣਾ ਸੀ।

ਅਜੀਤ ਡੈਸਕ 25-10-2026
ਫ਼ਾਜ਼ਿਲਕਾ, 24 ਅਕਤੂਬਰ(ਦਵਿੰਦਰ ਪਾਲ ਸਿੰਘ)- ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ਵਿਖੇ ਚੌਥੀ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਸ਼ਾਨਦਾਰ ‘ਸਪੈੱਲ ਬੀ’ ਮੁਕਾਬਲੇ ਕਰਵਾਇਆ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਅੰਗਰੇਜ਼ੀ ਸ਼ਬਦਾਵਲੀ, ਸਹੀ ਸਪੈਲਿੰਗ ਤੇ ਉਚਾਰਨ ਸਮਰੱਥਾ ਨੂੰ ਬਿਹਤਰ ਬਣਾਉਣਾ ਸੀ। ਇਹ ਪ੍ਰੋਗਰਾਮ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਸ਼ਰਮਾ ਤੇ ਸਮੂਹ ਸਟਾਫ਼ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਨੇਪਰੇ ਚੜ੍ਹਿਆ। ਮੁਕਾਬਲੇ ਨੂੰ ਰੋਚਕ ਬਣਾਉਣ ਲਈ ਵਿਦਿਆਰਥੀਆਂ ਨੂੰ ਜੂਨੀਅਰ ਤੇ ਸੀਨੀਅਰ ਦੋ ਵਰਗਾਂ ’ਚ ਵੰਡ ਕੇ ਚਾਰ ਟੀਮਾਂ ਬਣਾਈਆਂ ਗਈਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਗੌਰਵ ਝੀਂਝਾ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਕਿਤਾਬੀ ਗਿਆਨ ਦੇ ਨਾਲ-ਨਾਲ ਭਾਸ਼ਾ ’ਤੇ ਪਕੜ ਹੋਣੀ ਬਹੁਤ ਜ਼ਰੂਰੀ ਹੈ। ਪ੍ਰਿੰਸੀਪਲ ਸ਼੍ਰੀਮਤੀ ਸੁਮਨ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ‘ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਫ਼ਾਜ਼ਿਲਕਾ ਤੋਂ ਧਾਰਮਿਕ ਅਸਥਾਨਾਂ ਲਈ 3 ਬੱਸਾਂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।