ਪਿੰਡ ਲਾਧੂਕਾ ਦੀ ਪੰਚਾਇਤ ਤੇ ਬਲਾਕ ਸੰਮਤੀ ਮੈਂਬਰਾਂ ਵਲੋਂ ਸੰਦੀਪ ਸਿੰਘ ਭੱਟੀ ਨੂੰ ਪੂਰਨ ਸਮਰਥਨ
ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਲਾਧੂਕਾ ਦੇ ਸਰਪੰਚ ਜਰਨੈਲ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਪੰਚਾਇਤ ਤੋਂ ਇਲਾਵਾ ਇਲਾਕੇ ਦੇ ਬਲਾਕ ਸੰਮਤੀ ਮੈਂਬਰਾਂ ਵਲੋਂ ਸੰਦੀਪ ਸਿੰਘ ਭੱਟੀ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਪੰਚਾਇਤ ਅਤੇ ਸੰਮਤੀ ਮੈਂਬਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਹਰ ਸਮੇਂ ਪਾਰਟੀ ਤੇ ਸੰਦੀਪ ਸਿੰਘ ਭੱਟੀ ਦੇ ਨਾਲ ਚਟਾਨ ਵਾਂਗ ਖੜ੍ਹੇ ਰਹਿਣਗੇ।
ਅਜੀਤ ਡੈਸਕ
26-10-2026