28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਟਰਾਲੇ ਨਾਲ ਟਕਰਾ ਕੇ ਕਬੱਡੀ ਖਿਡਾਰੀ ਗੰਭੀਰ ਜ਼ਖ਼ਮੀ ਹਰਿਆਣਾ ਮੈਚ ਖੇਡਣ ਜਾ ਰਿਹਾ ਸੀ ਨੌਜਵਾਨ

ਅਬੋਹਰ, 27 ਅਕਤੂਬਰ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਦੁਤਾਰਾਂਵਾਲੀ ਨੇੜੇ ਸਵੇਰੇ ਇਕ ਟਰੈਕਟਰ-ਟਰਾਲੇ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਕਬੱਡੀ ਖਿਡਾਰੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਸੀਤੋ ਗੁੰਨ੍ਹੋਂ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਪ੍ਰਾਇਮਰੀ ਇਲਾਜ ਤੋਂ ਬਾਅਦ 108 ਐਂਬੂਲੈਂਸ ਰਾਹੀਂ ਅਬੋਹਰ ਦੇ ਸਰਕਾਰੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

ਅਜੀਤ ਡੈਸਕ 28-10-2026
ਅਬੋਹਰ, 27 ਅਕਤੂਬਰ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਦੁਤਾਰਾਂਵਾਲੀ ਨੇੜੇ ਸਵੇਰੇ ਇਕ ਟਰੈਕਟਰ-ਟਰਾਲੇ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਕਬੱਡੀ ਖਿਡਾਰੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਸੀਤੋ ਗੁੰਨ੍ਹੋਂ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਪ੍ਰਾਇਮਰੀ ਇਲਾਜ ਤੋਂ ਬਾਅਦ 108 ਐਂਬੂਲੈਂਸ ਰਾਹੀਂ ਅਬੋਹਰ ਦੇ ਸਰਕਾਰੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਡੱਬਵਾਲੀ ਮਲਕੋ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ, ਜੋ ਕਿ ਕਬੱਡੀ ਦਾ ਖਿਡਾਰੀ ਹੈ, ਹਰਿਆਣਾ ਦੇ ਪਿੰਡ ਪੰਨੀਵਾਲਾ ਮਲਕੋ ਵਿਖੇ ਕਬੱਡੀ ਦਾ ਮੈਚ ਖੇਡਣ ਜਾ ਰਿਹਾ ਸੀ। ਜਦੋਂ ਉਹ ਪਿੰਡ ਦੁਤਾਰਾਂਵਾਲੀ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇਕ ਟਰੈਕਟਰ ਦੇ ਪਿੱਛੇ ਲੱਗੇ ਵੱਡੇ ਟਰਾਲੇ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਬੁਰੇ ਤਰੀਕੇ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਲਵਪ੍ਰੀਤ ਦੇ ਰਿਸ਼ਤੇਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਪੋਸਟ ਦੇਖ ਕੇ ਹਾਦਸੇ ਬਾਰੇ ਪਤਾ ਲੱਗਾ, ਜਿਸ ਤੋਂ ਬਾਅਦ ਉਹ ਅਬੋਹਰ ਹਸਪਤਾਲ ਪਹੁੰਚੇ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੜਕਾਂ ’ਤੇ ਚੱਲਣ ਵਾਲੇ ਪਰਾਲੀ ਦੀਆਂ ਗੰਢਾਂ ਨਾਲ ਲੱਦੇ ਹੋਏ ਇਹ ਵੱਡੇ ਟਰਾਲੇ ਆਏ ਦਿਨ ਭਿਆਨਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਜਿਨ੍ਹਾਂ ’ਤੇ ਪ੍ਰਸ਼ਾਸਨ ਨੂੰ ਨਕੇਲ ਕੱਸਣੀ ਚਾਹੀਦੀ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ ਨਾਗਰਿਕ 16 ਤੋਂ 30 ਨਵੰਬਰ ਤੱਕ ਖ਼ੁਦ ਆਨਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।