ਹੈਰੋਇਨ ਸਮੇਤ 2 ਵਿਅਕਤੀ ਕਾਬੂ
ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਅਤੇ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਹ ਪੁਲਿਸ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਪਿੰਡ ਸੁਖੇਰਾ ਬੋਦਲਾ ਤੋਂ ਪਿੰਡ ਫੱਤੂਵਾਲਾ ਵੱਲ ਜਾ ਰਹੇ ਸਨ ਤਾਂ ਰੇਤ ਦੇ ਖੱਡੇ ਕੋਲ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ।
ਅਜੀਤ ਡੈਸਕ
28-10-2026