ਵਿਧਾਇਕ ਸਵਨਾ ਨੇ ਪੰਜਾਬ ਵਿਧਾਨ ਸਭਾ ’ਚ ਚੁੱਕਿਆ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ ’ਚ ਸ਼ਾਮਿਲ ਕਰਨ ਦਾ ਮੁੱਦਾ
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਹਲਕਾ ਫ਼ਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਨਾਇਕ ਸਮਾਜ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਅਹਿਮ ਮੰਗ ਨੂੰ ਜ਼ੋਰਦਾਰ ਢੰਗ ਨਾਲ ਬੁਲੰਦ ਕੀਤਾ। ਵਿਧਾਇਕ ਸਵਨਾ ਨੇ ਸਦਨ ਵਿਚ ਮੰਗ ਰੱਖੀ ਕਿ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਵੇ ਤਾਂ ਜੋ ਇਸ ਵਰਗ ਦੇ ਲੋਕਾਂ ਨੂੰ ਬਣਦੇ ਸੰਵਿਧਾਨਕ ਹੱਕ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ।
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ ਵਿਚ ਸ਼ਾਮਿਲ ਕਰਨ ਦੀ ਮੰਗ ਰੱਖਦੇ ਹੋਏ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ। ਅਜੀਤ ਤਸਵੀਰ
29-10-2026