30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਰਕਾਰੀ ਸੜਕ ਦੀ ਨਿਸ਼ਾਨਦੇਹੀ ਮੁਕੰਮਲ ਕਰਵਾਉਣ ਦੀ ਮੰਗ

ਅਬੋਹਰ, 29 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਉਪ ਮੰਡਲ ਦੇ ਪਿੰਡ ਤਾਜ਼ਾ ਪੱਟੀ ਦੇ ਵਸਨੀਕ ਨੱਥੂ ਰਾਮ ਪੁੱਤਰ ਮਹਾਂਵੀਰ ਸਿੰਘ ਨੇ ਸਰਕਾਰੀ ਸੜਕ ਦੀ ਨਿਸ਼ਾਨਦੇਹੀ ਦਾ ਕੰਮ ਅਧੂਰਾ ਰਹਿਣ ਸੰਬੰਧੀ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਮੁਕੰਮਲ ਨਿਸ਼ਾਨਦੇਹੀ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨੱਥੂ ਰਾਮ ਨੇ ਦੱਸਿਆ ਕਿ ਪਿੰਡ ਦੀ ਸਰਕਾਰੀ ਸੜਕ ’ਤੇ ਨਾਜਾਇਜ਼ ਕਬਜ਼ੇ ਹੋਣ ਸੰਬੰਧੀ ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਿਕ ਸੰਬੰਧਿਤ ਅਧਿਕਾਰੀਆਂ ਨੂੰ ਨਿਸ਼ਾਨਦੇਹੀ ਕਰਵਾਉਣ ਲਈ ਹਦਾਇਤ ਕੀਤੀ ਗਈ ਪਰ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਸੰਬੰਧਿਤ ਵਿਭਾਗ ਵਲੋਂ ਪੂਰੀ ਕਾਰਵਾਈ ਨਹੀਂ ਗਈ, ਜਿਸ ਕਾਰਨ ਉਨ੍ਹਾਂ ਨੂੰ ਅਤੇ ਇਲਾਕੇ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਪ ਮੰਡਲ ਦੇ ਪਿੰਡ ਤਾਜ਼ਾ ਪੱਟੀ ਦੀ ਸੜਕ ਸੰਬੰਧੀ ਅਧੂਰੀ ਨਿਸ਼ਾਨਦੇਹੀ ਬਾਰੇ ਜਾਣਕਾਰੀ ਦਿੰਦੇ ਹੋਏ ਨੱਥੂ ਰਾਮ। ਅਜੀਤ ਤਸਵੀਰ 30-10-2026
ਅਬੋਹਰ, 29 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਉਪ ਮੰਡਲ ਦੇ ਪਿੰਡ ਤਾਜ਼ਾ ਪੱਟੀ ਦੇ ਵਸਨੀਕ ਨੱਥੂ ਰਾਮ ਪੁੱਤਰ ਮਹਾਂਵੀਰ ਸਿੰਘ ਨੇ ਸਰਕਾਰੀ ਸੜਕ ਦੀ ਨਿਸ਼ਾਨਦੇਹੀ ਦਾ ਕੰਮ ਅਧੂਰਾ ਰਹਿਣ ਸੰਬੰਧੀ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਮੁਕੰਮਲ ਨਿਸ਼ਾਨਦੇਹੀ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨੱਥੂ ਰਾਮ ਨੇ ਦੱਸਿਆ ਕਿ ਪਿੰਡ ਦੀ ਸਰਕਾਰੀ ਸੜਕ ’ਤੇ ਨਾਜਾਇਜ਼ ਕਬਜ਼ੇ ਹੋਣ ਸੰਬੰਧੀ ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਿਕ ਸੰਬੰਧਿਤ ਅਧਿਕਾਰੀਆਂ ਨੂੰ ਨਿਸ਼ਾਨਦੇਹੀ ਕਰਵਾਉਣ ਲਈ ਹਦਾਇਤ ਕੀਤੀ ਗਈ ਪਰ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਸੰਬੰਧਿਤ ਵਿਭਾਗ ਵਲੋਂ ਪੂਰੀ ਕਾਰਵਾਈ ਨਹੀਂ ਗਈ, ਜਿਸ ਕਾਰਨ ਉਨ੍ਹਾਂ ਨੂੰ ਅਤੇ ਇਲਾਕੇ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੱਥੂ ਰਾਮ ਨੇ ਦੱਸਿਆ ਕਿ ਖ਼ਸਰਾ ਨੰਬਰ 85, 91 ਤੇ 94 ਵਿਚ ਦਰਜ ਗੈਰ-ਮੁਮਕਿਨ ਰਸਤਿਆਂ ਦੀ ਨਿਸ਼ਾਨਦੇਹੀ ਕਰਵਾਉਣ ਲਈ ਸੰਬੰਧਿਤ ਅਧਿਕਾਰੀਆਂ ਨੂੰ ਬੇਨਤੀ ਕੀਤੀ ਗਈ ਸੀ। ਜਿਸ ਤਹਿਤ ਖ਼ਸਰਾ ਨੰਬਰ 91 ਵਿਚ ਦਰਜ ਗੈਰ-ਮੁਮਕਿਨ ਰਸਤੇ ਦੀ ਨਿਸ਼ਾਨਦੇਹੀ ਤਾਂ ਕੀਤੀ ਗਈ, ਪਰ ਖ਼ਸਰਾ ਨੰਬਰ 94 ਵਿਚ ਦਰਜ ਰਸਤੇ ਦੀ ਨਿਸ਼ਾਨਦੇਹੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਵੀ ਪਟੀਸ਼ਨ ਦਾਇਰ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਧੂਰੀ ਕਾਰਵਾਈ ਕਾਰਨ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ ਤੇ ਇਨਸਾਫ਼ ਮਿਲਣ ਵਿਚ ਦੇਰੀ ਹੋ ਰਹੀ ਹੈ। ਨੱਥੂ ਰਾਮ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਖ਼ਸਰਾ ਨੰਬਰ 94 ਵਿਚ ਦਰਜ ਸਰਕਾਰੀ ਰਸਤੇ ਦੀ ਨਿਸ਼ਾਨਦੇਹੀ ਵੀ ਨਿਯਮਾਂ ਅਨੁਸਾਰ ਜਲਦ ਕਰਵਾਈ ਜਾਵੇ, ਤਾਂ ਜੋ ਸੜਕ ਸੰਬੰਧੀ ਵਿਵਾਦ ਦਾ ਨਿਪਟਾਰਾ ਹੋ ਸਕੇ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ। ਉਨ੍ਹਾਂ ਸੰਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮਾਮਲੇ ਵੱਲ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਬੀ. ਡੀ. ਪੀ. ਓ. ਅੰਤਰਪ੍ਰੀਤ ਸਿੰਘ ਨੇ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਮੁਤਾਬਿਕ ਹੀ ਨਿਸ਼ਾਨਦੇਹੀ ਦਾ ਕੰਮ ਕੀਤਾ ਗਿਆ ਹੈ ਅਤੇ ਖ਼ਸਰਾ ਨੰਬਰ 94 ਸਬੰਧੀ ਵੀ ਨਿਸ਼ਾਨਦੇਹੀ ਹੁਕਮਾਂ ਮੁਤਾਬਿਕ ਹੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ‘ਵਿਸ਼ਵ ਸਟਰੋਕ ਦਿਵਸ’ ਬੀ.ਐੱਸ.ਐੱਫ. ਰਾਮਪੁਰਾ ਵਿਖੇ ਮਨਾਇਆ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ 25 ਪੰਜਾਬ ਬਟਾਲੀਅਨ ਐਨ.ਸੀ.ਸੀ. ਅਬੋਹਰ ਵਲੋਂ ਮਨਾਇਆ ‘ਰਾਸ਼ਟਰੀ ਏਕਤਾ ਦਿਵਸ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।