30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਹੈਰੋਇਨ ਸਮੇਤ 3 ਵਿਅਕਤੀ ਕਾਬੂ

ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਸਚਿਨ ਵਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਸੁਖੇਰਾ ਬੋਦਲਾ ਤੋਂ ਲਿੰਕ ਰੋਡ ਪਿੰਡ ਫੱਤੂ ਵਾਲਾ ਨੂੰ ਜਾ ਰਹੀ ਸੀ ਤਾਂ ਪਿੰਡ ਸੁਖੇਰਾ ਬੋਦਲਾ ਤੋਂ ਬਾਹਰ ਰੇਤ ਖੱਡੇ ਪਾਸ ਪੁੱਜੀ ਤਾਂ ਸਾਹਮਣੇ ਤੋਂ 3 ਵਿਅਕਤੀ ਆਉਂਦੇ ਦਿਖਾਈ ਦਿੱਤੇ।

ਅਜੀਤ ਡੈਸਕ 30-10-2026
ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਸਚਿਨ ਵਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਸੁਖੇਰਾ ਬੋਦਲਾ ਤੋਂ ਲਿੰਕ ਰੋਡ ਪਿੰਡ ਫੱਤੂ ਵਾਲਾ ਨੂੰ ਜਾ ਰਹੀ ਸੀ ਤਾਂ ਪਿੰਡ ਸੁਖੇਰਾ ਬੋਦਲਾ ਤੋਂ ਬਾਹਰ ਰੇਤ ਖੱਡੇ ਪਾਸ ਪੁੱਜੀ ਤਾਂ ਸਾਹਮਣੇ ਤੋਂ 3 ਵਿਅਕਤੀ ਆਉਂਦੇ ਦਿਖਾਈ ਦਿੱਤੇ। ਜਿਨ੍ਹਾਂ ਦੇ ਕਬਜ਼ੇ ਵਿਚੋਂ 2 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਨ੍ਹਾਂ ਦੀ ਪਛਾਣ ਜਗਦੀਸ਼ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਢੰਡੀ ਕਦੀਮ ਵਰਮਾ, ਗੁਰਚਰਨ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਚੱਕ ਮੁਹੰਮਦੇ ਵਾਲਾ ਅਤੇ ਰਿੰਕੂ ਸਿੰਘ ਪੁੱਤਰ ਰਾਜ ਸਿੰਘ ਵਾਸੀ ਫੱਤੂ ਵਾਲਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਅਬੋਹਰ ਦੀ ਨਵੀਂ ਚੁਣੀ ਟੀਮ ਨੂੰ ਰਾਜਸਥਾਨ ਦੇ ਜੱਜ ਤੇ ਸਾਬਕਾ ਬਾਰ ਪ੍ਰਧਾਨ ਨੇ ਦਿੱਤੀ ਵਧਾਈ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ‘ਵਿਸ਼ਵ ਸਟਰੋਕ ਦਿਵਸ’ ਬੀ.ਐੱਸ.ਐੱਫ. ਰਾਮਪੁਰਾ ਵਿਖੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।