03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਬੋਹਰ ਆਮਦ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਸਫਲ ਹਰਪ੍ਰੀਤ ਸਿੰਘ ਨੇ ਕੀਤਾ ਨਿੱਘਾ ਸਵਾਗਤ

ਅਬੋਹਰ, 2 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਬੋਹਰ ਆਮਦ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਆਪ ਦੇ ਲੀਗਲ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਅਤੇ ਸੀਨੀਅਰ ਆਗੂ ਐਡਵੋਕੇਟ ਹਰਪ੍ਰੀਤ ਸਿੰਘ ਦੇ ਸਪੁੱਤਰ ਸਫਲ ਹਰਪ੍ਰੀਤ ਸਿੰਘ ਸੂਬਾ ਮੁੱਖ ਬੁਲਾਰਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕਰਦਿਆਂ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਅਤੇ ਉਤਸ਼ਾਹ ਪ੍ਰਗਟ ਕੀਤਾ।

ਅਜੀਤ ਡੈਸਕ 03-11-2026
ਅਬੋਹਰ, 2 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਬੋਹਰ ਆਮਦ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਆਪ ਦੇ ਲੀਗਲ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਅਤੇ ਸੀਨੀਅਰ ਆਗੂ ਐਡਵੋਕੇਟ ਹਰਪ੍ਰੀਤ ਸਿੰਘ ਦੇ ਸਪੁੱਤਰ ਸਫਲ ਹਰਪ੍ਰੀਤ ਸਿੰਘ ਸੂਬਾ ਮੁੱਖ ਬੁਲਾਰਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕਰਦਿਆਂ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਅਤੇ ਉਤਸ਼ਾਹ ਪ੍ਰਗਟ ਕੀਤਾ। ਮੁੱਖ ਮੰਤਰੀ ਦੀ ਅਬੋਹਰ ਫੇਰੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਸਮਰਥਕਾਂ ਵਿਚ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਮੁੱਖ ਮੰਤਰੀ ਭਗਵੰਤ ਮਾਨ ਅਬੋਹਰ ਫੇਰੀ ਦੌਰਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਅਗਲੇਰੇ ਪੜਾਅ ਦੀ ਸਨਮਾਨ ਰਾਸ਼ੀ ਜਾਰੀ ਕਰਨ ਪੁੱਜੇ ਸਨ। ਜਿਸ ਕਾਰਨ ਇਲਾਕੇ ਦੇ ਲੋਕਾਂ ਦੀਆਂ ਉਮੀਦਾਂ ਮੁਤਾਬਿਕ ਪਾਰਟੀ ਵਰਕਰਾਂ ਸਣੇ ਆਮ ਲੋਕਾਂ ਨੇ ਵੀ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ।
ਪਿਛਲੀ ਖ਼ਬਰ ਕੋਹਲੂ ਵਿਚ ਹੱਥ ਆਉਣ ਨਾਲ ਵਿਅਕਤੀ ਗੰਭੀਰ... ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਦੀ ਕੰਧ ਢਾਹੁਣ ਵਾਲਿਆਂ ’ਤੇ ਐਫ.ਆਈ.ਆਰ.ਦਰਜ ਕਰਨ ਦੀ ਮੰਗ ਤਿੰਨ ਦਿਨਾਂ ’ਚ ਕਾਰਵਾਈ ਨਾ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।