03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੰਜਾਬ ਰਾਜ ਨੋ ਟੋਬੈਕੋ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਬੈਠਕ ਆਯੋਜਿਤ ਕੋਟਪਾ ਐਕਟ ਨੂੰ ਜ਼ਿਲ੍ਹੇ ’ਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ-ਡਾ. ਕਵਿਤਾ ਸਿੰਘ

ਫ਼ਾਜ਼ਿਲਕਾ, 2 ਨਵੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਦੇਖ-ਰੇਖ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ.

ਅਜੀਤ ਡੈਸਕ 03-11-2026
ਫ਼ਾਜ਼ਿਲਕਾ, 2 ਨਵੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਦੇਖ-ਰੇਖ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਪੰਕਜ ਚੌਹਾਨ ਦੀ ਅਗਵਾਈ ਹੇਠ ‘ਪੰਜਾਬ ਰਾਜ ਨੋ ਟੋਬੈਕੋ ਡੇਅ’ ਸਬੰਧੀ ਇਕ ਜ਼ਿਲ੍ਹਾ ਪੱਧਰੀ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਵਿਚ ਸਮੂਹ ਬਲਾਕਾਂ ਦੇ ਹੈਲਥ ਇੰਸਪੈਕਟਰਾਂ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਨੇ ਸ਼ਮੂਲੀਅਤ ਕੀਤੀ। ਬੈਠਕ ਦੌਰਾਨ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੱਟੇ ਜਾਣ। ਉਨ੍ਹਾਂ ਕਿਹਾ ਕਿ ਈ-ਸਿਗਰਟ ’ਤੇ ਪੂਰਨ ਪਾਬੰਦੀ ਹੈ ਅਤੇ ਸਕੂਲਾਂ ਦੇ 100 ਮੀਟਰ ਦੇ ਘੇਰੇ ਵਿਚ ਤੰਬਾਕੂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਤੰਬਾਕੂ ਦੀਆਂ ਦੁਕਾਨਾਂ ’ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਨਾ ਵੇਚਣ ਸਬੰਧੀ ਬੋਰਡ ਲਗਾਉਣਾ ਲਾਜ਼ਮੀ ਬਣਾਇਆ ਜਾਵੇ। ਜ਼ਿਲ੍ਹਾ ਨੋਡਲ ਅਫ਼ਸਰ ਡਾ.ਪੰਕਜ ਚੌਹਾਨ ਨੇ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਕੈਂਸਰ, ਟੀ.ਬੀ. ਅਤੇ ਦਿਲ ਦੀਆਂ ਗੰਭੀਰ ਬਿਮਾਰੀਆਂ ਹੁੰਦੀਆਂ ਹਨ। ਤੰਬਾਕੂ ਛੱਡਣ ਦੇ ਚਾਹਵਾਨ ਟੋਲ ਫ਼ਰੀ ਨੰਬਰ ’ਤੇ ਕਾਊਂਸਲਿੰਗ ਲੈ ਸਕਦੇ ਹਨ। ਇਸ ਮੌਕੇ ਡਾ.ਸੁਨੀਤਾ ਕੰਬੋਜ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਸੁਖਦੇਵ ਸਿੰਘ, ਲਖਵਿੰਦਰ ਬਰਾੜ, ਵਿਜੇ ਕੁਮਾਰ, ਪਵਨ ਵਿਰਕ, ਵਿਕੀ ਕੁਮਾਰ ਅਤੇ ਟਹਿਲ ਸਿੰਘ ਸਮੇਤ ਹੋਰ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਵੰਡਿਆ ਮਹੀਨਾਵਾਰ ਰਾਸ਼ਨ ਅਗਲੀ ਖ਼ਬਰ ਕੋਹਲੂ ਵਿਚ ਹੱਥ ਆਉਣ ਨਾਲ ਵਿਅਕਤੀ ਗੰਭੀਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।