03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

337 ਕਰੋੜ ਤੋਂ ਵਧੇਰੇ ਦੀ ਅਦਾਇਗੀ ਦੇ ਅਡਵਾਇਸ ਕੀਤੇ ਗਏ ਜਨਰੇਟ

ਫ਼ਾਜ਼ਿਲਕਾ, 2 ਨਵੰਬਰ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਡੇਜ਼ੀ ਮਹਿਤਾ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਸ ਵਾਰ 100 ਮੰਡੀਆਂ ਝੋਨੇ ਦੀ ਖ਼ਰੀਦ ਲਈ ਨੋਟੀਫਾਈ ਕੀਤੀਆਂ ਗਈਆਂ ਹਨ।

ਅਜੀਤ ਡੈਸਕ 03-11-2026
ਫ਼ਾਜ਼ਿਲਕਾ, 2 ਨਵੰਬਰ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਡੇਜ਼ੀ ਮਹਿਤਾ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਸ ਵਾਰ 100 ਮੰਡੀਆਂ ਝੋਨੇ ਦੀ ਖ਼ਰੀਦ ਲਈ ਨੋਟੀਫਾਈ ਕੀਤੀਆਂ ਗਈਆਂ ਹਨ। ਹਰ ਕੇਂਦਰ ’ਤੇ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਕਿਸਾਨ ਵੀਰ ਆਪਣੇ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਹੀ ਕੱਟਣ ਅਤੇ ਉਸ ਉਪਰੰਤ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਪੇ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਡੇਜ਼ੀ ਮਹਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 2,68,664 ਮੀਟਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਹੁਣ ਤੱਕ ਕੁੱਲ 2,65,501 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ ਹੁਣ ਤੱਕ 53,396 ਮੀਟਰਿਕ ਟਨ, ਮਾਰਕਫੈੱਡ ਨੇ 41,805 ਮੀਟਰਿਕ ਟਨ, ਪਨਸਪ ਨੇ 35,575 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 27,112 ਮੀਟਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1,07,613 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਇਸ ਤੋਂ ਇਲਾਵਾ ਬੀਤੀ ਸ਼ਾਮ ਤੱਕ ਖ਼ਰੀਦ ਕੀਤੇ ਗਏ ਝੋਨੇ ਵਿਚੋਂ 337 ਕਰੋੜ ਤੋਂ ਵਧੇਰੇ ਦੀ ਅਦਾਇਗੀ ਦੇ ਅਡਵਾਇਸ ਵੀ ਜਨਰੇਟ ਕੀਤੇ ਗਏ ਹਨ।
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਚੰਡੀਗੜ੍ਹ ਪੁਲਿਸ ਦੇ 60 ਸਾਲ ਪੂਰੇ ਹੋਣ ’ਤੇ ਆਯੋਜਿਤ ‘ਐਟ ਹੋਮ’ ਸਮਾਰੋਹ ’ਚ ਸ਼ਾਮਲ ਹੋਏ ਕਰਨ ਗਿਲਹੋਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।