04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਖ਼ਾਲੀ ਪਲਾਟ ਦੇ ਆਲ਼ੇ ਦੁਆਲੇ ਪੱਕੀ ਚਾਰ ਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ

ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ. ਆਰ.

ਅਜੀਤ ਡੈਸਕ 04-11-2026
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ. 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ, ਮਾਲਕੀ ਵਾਲੇ ਖ਼ਾਲੀ ਪਏ ਪਲਾਟਾਂ ਵਿਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਅਗਾਉਂ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣਾ ਹੈ। ਹੁਕਮਾਂ ਰਾਹੀਂ ਸ਼ਹਿਰ ਵਿਚ ਖ਼ਾਲੀ ਪਏ ਪਲਾਟਾਂ ਦੇ ਮਾਲਕ/ਕਾਬਜ਼ ਆਪਣੇ ਖ਼ਾਲੀ ਪਲਾਟਾਂ ਵਿਚ ਲੱਗੇ ਕੂੜੇ ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ਼ ਸਫ਼ਾਈ ਆਪਣੇ ਪੱਧਰ ’ਤੇ ਕਰਵਾਉਣੀ ਯਕੀਨੀ ਬਣਾਉਣਗੇ। ਆਪਣੀ ਮਾਲਕੀ /ਕਬਜ਼ੇ ਵਾਲੇ ਖ਼ਾਲੀ ਪਲਾਟ ਦੇ ਆਲ਼ੇ-ਦੁਆਲੇ ਪੱਕੀ ਚਾਰ ਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਪਲਾਟ ਵਿਚ ਕੂੜਾ ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ। ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਖ਼ਾਲੀ ਪਏ ਪਲਾਟਾਂ ਵਿਚ ਕੂੜਾ-ਕਰਕਟ, ਗੰਦਗੀ ਗੰਦਾ ਪਾਣੀ ਇਕੱਠਾ ਹੋਣ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ ਜੰਤੂ ਪੈਦਾ ਹੁੰਦੇ ਹਨ ਜੋ ਕਿ ਵੱਖ-ਵੱਖ ਬਿਮਾਰੀਆਂ ਫੈਲਾਉਂਦੇ ਹਨ। ਇਹ ਸਭ ਦੀ ਰੋਕਥਾਮ ਲਈ ਇਹ ਹੁਕਮ ਜ਼ਰੂਰੀ ਹਨ। ਨਗਰ ਕੌਂਸਲ/ਨਗਰ ਪੰਚਾਇਤ ਫ਼ਾਜ਼ਿਲਕਾ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ (ਯੂ.ਡੀ. ਸ਼ਾਖਾ) ਜ਼ਿਲ੍ਹਾ ਫ਼ਾਜ਼ਿਲਕਾ ਆਪਣੇ ਅਧਿਕਾਰ ਖੇਤਰ ਵਿਚ ਬੀ.ਐਨ.ਐੱਸ.ਐੱਸ ਦੀ ਧਾਰਾ 163 ਰਾਹੀਂ ਇਨ੍ਹਾਂ ਹੁਕਮਾਂ ਦੀ ਪਾਲਨਾ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ 1976, ਐਨਵਾਇਰਨਮੈਂਟ (ਪ੍ਰੋਟੈਕਸ਼ਨ) ਐਕਟ 1986 ਅਤੇ ਮਿੳਂੂਸੀਪਲ ਸੋਲੀਡ ਵੇਸਟ ਰੂਲਜ 2016 ਅਤੇ ਪੰਜਾਬ ਪੰਚਾਇਤ ਰਾਜ ਐਕਟ 1994 ਅਧੀਨ ਅਧਿਕਾਰਾਂ ਤਹਿਤ ਕਰਵਾਉਣੀ ਯਕੀਨੀ ਬਣਾਉਣਗੇ। ਇਹ ਹੁਕਮ 31 ਦਸੰਬਰ ਤੱਕ ਜ਼ਿਲ੍ਹਾ ਫ਼ਾਜ਼ਿਲਕਾ ਅੰਦਰ ਲਾਗੂ ਰਹਿਣਗੇ।
ਪਿਛਲੀ ਖ਼ਬਰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।