ਗੁਰਦੁਆਰਾ ਸ੍ਰੀ ਬੱਡ ਤੀਰਥ ਸਾਹਿਬ ਜੀ ਵਿਖੇ ਨਤਮਸਤਕ ਹੋਏ ਇੰਪੀਰੀਅਲ ਸਕੂਲ ਦੇ ਵਿਦਿਆਰਥੀ
ਅਬੋਹਰ, 3 ਨਵੰਬਰ (ਵਿਵੇਕ ਹੂੜੀਆ)-ਵਿਦਿਆਰਥੀਆਂ ਵਿਚ ਧਾਰਮਿਕ ਆਸਥਾ, ਅਧਿਆਤਮਿਕਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ’ ਖੂਈਆਂ ਸਰਵਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਹਰੀਪੁਰਾ ਸਥਿਤ ‘ਗੁਰਦੁਆਰਾ ਸ੍ਰੀ ਬੱਡ ਤੀਰਥ ਸਾਹਿਬ ਜੀ’ ਦਾ ਧਾਰਮਿਕ ਦੌਰਾ ਕੀਤਾ ਗਿਆ। ਇਸ ਦੌਰਾਨ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਅਧਿਆਤਮਿਕ ਸ਼ਾਂਤੀ ਦਾ ਅਨੁਭਵ ਕੀਤਾ।
ਅਬੋਹਰ, 3 ਨਵੰਬਰ (ਵਿਵੇਕ ਹੂੜੀਆ)-ਵਿਦਿਆਰਥੀਆਂ ਵਿਚ ਧਾਰਮਿਕ ਆਸਥਾ, ਅਧਿਆਤਮਿਕਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ’ ਖੂਈਆਂ ਸਰਵਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਹਰੀਪੁਰਾ ਸਥਿਤ ‘ਗੁਰਦੁਆਰਾ ਸ੍ਰੀ ਬੱਡ ਤੀਰਥ ਸਾਹਿਬ ਜੀ’ ਦਾ ਧਾਰਮਿਕ ਦੌਰਾ ਕੀਤਾ ਗਿਆ। ਇਸ ਦੌਰਾਨ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਅਧਿਆਤਮਿਕ ਸ਼ਾਂਤੀ ਦਾ ਅਨੁਭਵ ਕੀਤਾ। ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੇ ਨਾਲ ਇਸ ਅਧਿਆਤਮਿਕ ਯਾਤਰਾ ਵਿਚ ਭਾਗ ਲਿਆ ਅਤੇ ਉਨ੍ਹਾਂ ਨੂੰ ਧਾਰਮਿਕ ਅਤੇ ਨੈਤਿਕ ਮੁੱਲਾਂ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਵੀ ਕੁਮਾਰ ਨੇ ਦੱਸਿਆ ਕਿ ਸਿੱਖਿਆ ਦਾ ਮਨੋਰਥ ਕੇਵਲ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿਚ ਚੰਗੇ ਸੰਸਕਾਰ, ਨੈਤਿਕਤਾ ਅਤੇ ਮਾਨਵੀ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਵੀ ਹੈ। ਅਜਿਹੇ ਧਾਰਮਿਕ ਦੌਰੇ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਅਧਿਆਤਮਿਕ ਵਿਰਾਸਤ ਨਾਲ ਜੋੜਦੇ ਹਨ। ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਕਿਹਾ ਕਿ ਅਧਿਆਤਮਿਕ ਸਿੱਖਿਆ ਅਤੇ ਨੈਤਿਕ ਸੰਸਕਾਰ ਵਿਦਿਆਰਥੀਆਂ ਦੇ ਸ਼ਖ਼ਸੀਅਤ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਅਸਥਾਨਾਂ ਦਾ ਦੌਰਾ ਬੱਚਿਆਂ ਵਿਚ ਨਿਮਰਤਾ, ਸੇਵਾ ਭਾਵਨਾ ਅਤੇ ਹਾਂ-ਪੱਖੀ ਦ੍ਰਿਸ਼ਟੀਕੋਣ ਵਿਕਸਿਤ ਕਰਨ ਦੀ ਪ੍ਰੇਰਨਾ ਦਿੰਦਾ ਹੈ।