05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਫ਼ਾਜ਼ਿਲਕਾ ਅਪਰਾਧਨਾਮਾ-ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 17 ਮੁਕੱਦਮੇ ਦਰਜ

ਵਾਸੀ ਚੱਕ ਬਜੀਦਾ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਲੱਗਣ ਸਬੰਧੀ ਥਾਣਾ ਪੁਲਿਸ ਨੂੰ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਚਾਰੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

(Ã ਸਫਾ 5 ਦੀ ਬਾਕੀ Æ) 05-11-2026
ਵਾਸੀ ਚੱਕ ਬਜੀਦਾ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਲੱਗਣ ਸਬੰਧੀ ਥਾਣਾ ਪੁਲਿਸ ਨੂੰ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਚਾਰੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ - ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਦਾਣਾ ਮੰਡੀ ਵੈਰੋਕੇ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਘਬਰਾ ਗਿਆ ਅਤੇ ਆਪਣੇ ਕੋਲ ਮੌਜੂਦ ਸਮਾਨ ਨੂੰ ਇਕ ਪਾਸੇ ਸੁੱਟ ਕੇ ਖਿਸਕਣ ਲੱਗਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਵਿਜੈ ਕੁਮਾਰ ਪੁੱਤਰ ਸ਼ਾਮ ਸਿੰਘ ਵਾਸੀ ਢਾਬ ਕੜਿਆਲ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦੀ ਹਾਲਤ ਵਿਚ ਮਿਲੇ ਵਿਅਕਤੀ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਮਾਮਲਾ ਦਰਜ - ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਮਿਲੇ ਇਕ ਵਿਅਕਤੀ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਲਿੰਕ ਰੋਡ ਪਿੰਡ ਹੀਰਾਂਵਾਲੀ ਕੋਲ ਇਕ ਵਿਅਕਤੀ ਨਸ਼ੇ ਦੀ ਹਾਲਤ ਵਿਚ ਮਿਲਿਆ। ਪੁਲਿਸ ਨੇ ਉਸ ਨੂੰ ਰੋਕ ਕੇ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਲਿਜਾ ਕੇ ਡੋਪ ਟੈੱਸਟ ਕਰਵਾਇਆ, ਜੋ ਪਾਜ਼ੀਟਿਵ ਆਇਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਪ੍ਰਦੀਪ ਸਿੰਘ ਉਰਫ਼ ਪ੍ਰੀਤ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਸ਼ਤੀਰ ਵਾਲਾ ਵਜੋਂ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ - ਥਾਣਾ ਖੂਈ ਖੇੜਾ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੱਜਣ ਵੈਟਰਨਰੀ ਇੰਸਪੈਕਟਰ (ਨੋਡਲ ਅਫ਼ਸਰ) ਅਤੇ ਦਿਨੇਸ਼ ਕੁਮਾਰ ਏ.ਡੀ.ਓ. ਬਲਾਕ ਖੂਈਆਂ ਸਰਵਰ ਵਲੋਂ ਪਿੰਡ ਜੰਡਵਾਲਾ ਮੀਰਾਸਾਂਗਲਾ ਦੇ ਬਾਹਰਲੇ ਰਕਬੇ ਵਿਚ ਝੋਨੇ ਦੀ ਨਾੜ ਨੂੰ ਅੱਗ ਲਗਾਉਣ ਸਬੰਧੀ ਰਿਪੋਰਟ ਦਿੱਤੀ ਗਈ ਸੀ। ਪੁਲਿਸ ਵਲੋਂ ਭਗਵਾਨ ਦਾਸ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਜੰਡਵਾਲਾ ਮੀਰਾਸਾਂਗਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹੈਰੋਇਨ ਦਾ ਨਸ਼ਾ ਕਰਦਾ ਇਕ ਕਾਬੂ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਐਫ.ਸੀ.ਆਈ. ਗੋਦਾਮ ਮੰਡੀ ਲਾਧੂਕਾ ਕੋਲ ਪਹੁੰਚੀ ਤਾਂ ਇਕ ਲੜਕਾ ਕੁੱਝ ਹਰਕਤਾਂ ਕਰਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਲਾਈਟਰ, ਪੰਨੀ ਅਤੇ 10 ਰੁਪਏ ਦੇ ਨੋਟ ਬਰਾਮਦ ਹੋਏ। ਕਾਬੂ ਕੀਤੇ ਵਿਅਕਤੀ ਦੀ ਪਛਾਣ ਅਭਿਸ਼ੇਕ ਪੁੱਤਰ ਖੰਨਾ ਰਾਮ ਵਾਸੀ ਗਊਸ਼ਾਲਾ ਮੰਡੀ ਲਾਧੂਕਾ ਨੇੜੇ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਪੈਚਾਂ ਵਾਲੀ, ਤੁਰਕਾਂ ਵਾਲੀ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਪੈਚਾਂ ਵਾਲੀ ਸੂਏ ਦੇ ਪੁਲ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇਕ ਮੋਨਾ ਲੜਕਾ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 5 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਪ੍ਰਕਾਸ਼ ਕੁਮਾਰ ਪੁੱਤਰ ਇੰਦਰਾਜ ਕੁਮਾਰ ਵਾਸੀ ਗਲੀ ਨੰਬਰ 5 ਡੇਰਾ ਸੱਚਾ ਸੌਦਾ ਕਾਲੋਨੀ ਰੋਡ ਫ਼ਾਜ਼ਿਲਕਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪਰਾਲੀ ਨੂੰ ਅੱਗ ਲਗਾਉਣ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ 3 ਨਵੰਬਰ ਨੂੰ ਚਲਾਨ ਨੰਬਰ ਪੀ/2026/01 ਰਾਹੀਂ ਰਿਪੋਰਟ ਪ੍ਰਾਪਤ ਹੋਈ ਸੀ। ਇਸ ਵਿਚ ਦੱਸਿਆ ਗਿਆ ਸੀ ਕਿ ਮਮਤਾ ਰਾਣੀ ਪਤਨੀ ਸੁਨੀਲ ਕੁਮਾਰ ਵਾਸੀ ਬਹਿਕ ਖ਼ਾਸ ਵਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਭੁੱਕੀ ਚੂਰਾ ਪੋਸਤ ਸਮੇਤ 3 ਵਿਅਕਤੀ ਕਾਬੂ - ਥਾਣਾ ਅਰਨੀਵਾਲਾ ਪੁਲਿਸ ਨੇ ਭੁੱਕੀ ਚੂਰਾ ਪੋਸਤ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਲਿੰਕ ਰੋਡ ਡੱਬਵਾਲਾ ਕਲਾਂ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਕਾਰ ਆਉਂਦੀ ਦਿਖਾਈ ਦਿੱਤੀ। ਪੁਲਿਸ ਨੇ ਕਾਰ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਕਾਰ ਕੱਚੀ ਜਗਾ ’ਤੇ ਉਤਾਰ ਦਿੱਤੀ। ਪੁਲਿਸ ਪਾਰਟੀ ਨੇ ਪਿੱਛਾ ਕਰਕੇ ਕਾਰ ਵਿਚ ਸਵਾਰ 3 ਵਿਅਕਤੀਆਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੀ ਪਛਾਣ ਕਾਲਾ ਸਿੰਘ ਉਰਫ਼ ਕਾਲੀਆ ਪੁੱਤਰ ਬਲਵਿੰਦਰ ਸਿੰਘ ਵਾਸੀ ਚੱਕ ਸੁੱਕੜ, ਸੁਖਦੇਵ ਸਿੰਘ ਉਰਫ਼ ਸੁੱਖਾ ਪੁੱਤਰ ਗੁਰਦੀਪ ਸਿੰਘ ਅਤੇ ਜਗਜੀਤ ਸਿੰਘ ਉਰਫ਼ ਡੀ.ਸੀ. ਪੁੱਤਰ ਜਰਨੈਲ ਸਿੰਘ ਵਾਸੀ ਚੱਕ ਅਰਨੀਵਾਲਾ ਉਰਫ਼ ਕੱਟੀਆਂ ਵਾਲਾ ਵਜੋਂ ਹੋਈ। ਕਾਰ ਦੀ ਪਿਛਲੀ ਸੀਟ ਤੋਂ 2 ਗੱਟੇ ਭੁੱਕੀ ਚੂਰਾ ਪੋਸਤ ਬਰਾਮਦ ਹੋਏ, ਜਿਨ੍ਹਾਂ ਵਿਚ 15-15 ਕਿੱਲੋਗਰਾਮ, ਕੁੱਲ 30 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਸੀ। ਪੁਲਿਸ ਵਲੋਂ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ’ਚ ਸਮਰਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਦਾ ਕਾਫ਼ਲਾ ਹੋਇਆ ਸ਼ਾਮਿਲ ਅਗਲੀ ਖ਼ਬਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਾਜ਼ਿਲਕਾ ਵਲੋਂ 2 ਸਪੋਰਟ ਪਰਸਨ ਦੀਆਂ ਅਸਾਮੀਆਂ ਲਈ ਬਿਨੈ ਪੱਤਰ ਮੰਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।