05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ’ਚ ਸਮਰਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਦਾ ਕਾਫ਼ਲਾ ਹੋਇਆ ਸ਼ਾਮਿਲ

ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਸੰਗਰੂਰ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਰਵਾਈ ‘ਇਨਸਾਫ਼ ਰੈਲੀ’ ਵਿਚ ਸ਼ਾਮਲ ਹੋਣ ਲਈ ਫ਼ਾਜ਼ਿਲਕਾ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਨੇ ਉਤਸ਼ਾਹ ਨਾਲ ਆਪਣੀ ਹਾਜ਼ਰੀ ਦਰਜ ਕਰਵਾਈ। ਪਿੰਡ ਰਾਮਪੁਰਾ ਤੋਂ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਦਾ ਕਾਫ਼ਲਾ ਸੰਗਰੂਰ ਲਈ ਰਵਾਨਾ ਹੋਇਆ।

ਅਜੀਤ ਡੈਸਕ 05-11-2026
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਸੰਗਰੂਰ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਰਵਾਈ ‘ਇਨਸਾਫ਼ ਰੈਲੀ’ ਵਿਚ ਸ਼ਾਮਲ ਹੋਣ ਲਈ ਫ਼ਾਜ਼ਿਲਕਾ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਨੇ ਉਤਸ਼ਾਹ ਨਾਲ ਆਪਣੀ ਹਾਜ਼ਰੀ ਦਰਜ ਕਰਵਾਈ। ਪਿੰਡ ਰਾਮਪੁਰਾ ਤੋਂ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਦਾ ਕਾਫ਼ਲਾ ਸੰਗਰੂਰ ਲਈ ਰਵਾਨਾ ਹੋਇਆ। ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਫ਼ਾਜ਼ਿਲਕਾ ਤੋਂ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਸੁਨਿਸ਼ਚਿਤ ਕੀਤੀ ਗਈ। ਇਸ ਮੌਕੇ ਸਮਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਇਹ ਇਨਸਾਫ਼ ਰੈਲੀ ਮਹਿਜ਼ ਇੱਕ ਸਿਆਸੀ ਪ੍ਰੋਗਰਾਮ ਨਹੀਂ, ਬਲਕਿ ਆਮ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਜਨਹਿਤ ਦੇ ਮੁੱਦਿਆਂ ਨੂੰ ਚੁੱਕਣ ਦਾ ਇਕ ਵੱਡਾ ਮੰਚ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਜਨਤਾ ਦੀ ਆਵਾਜ਼ ਬੁਲੰਦ ਕਰਦੀ ਆਈ ਹੈ। ਫ਼ਾਜ਼ਿਲਕਾ ਤੋਂ ਵੱਡੀ ਗਿਣਤੀ ਵਿਚ ਵਰਕਰਾਂ ਦਾ ਇੱਕਜੁੱਟ ਹੋ ਕੇ ਸੰਗਰੂਰ ਪਹੁੰਚਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਪਾਰਟੀ ਵਰਕਰ ਸੰਗਠਨ ਨਾਲ ਚਟਾਨ ਵਾਂਗ ਖੜ੍ਹੇ ਹਨ। ਜ਼ਿਕਰਯੋਗ ਹੈ ਕਿ ਇਸ ਰੈਲੀ ਵਿਚ ਪੰਜਾਬ ਪ੍ਰਭਾਰੀ ਸਚਿਨ ਪਾਇਲਟ, ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਦੇਸ਼ ਪ੍ਰਧਾਨ ਪਰਗਟ ਸਿੰਘ ਅਤੇ ਵਿਧਾਨ ਸਭਾ ਵਿਚ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਵੀ ਸ਼ਾਮਲ ਹੋਈ।
ਪਿਛਲੀ ਖ਼ਬਰ ਏਂਜਲਸ ਵਰਲਡ ਸਕੂਲ ’ਚ ਪਹਿਲੀ ਕਲਾਸ ਦੇ ਬੱਚਿਆਂ ਲਈ ਕਰਵਾਈ ਗਈ ‘ਡੌਜਿੰਗ ਟੇਬਲ’ ਐਕਟੀਵਿਟੀ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ-ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 17 ਮੁਕੱਦਮੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।