ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸੰਧੂ ਸੈਂਕੜੇ ਨੌਜਵਾਨਾਂ ਸਮੇਤ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਲਈ ਸੰਗਰੂਰ ਰਵਾਨਾ
ਜਲਾਲਾਬਾਦ, 4 ਨਵੰਬਰ (ਜਸਕਰਨ ਸਿੰਘ ਤਨੇਜਾ) ਹਲਕਾ ਜਲਾਲਾਬਾਦ ਤੋਂ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸੰਧੂ ਸੈਂਕੜੇ ਨੌਜਵਾਨਾਂ ਅਤੇ ਕਾਂਗਰਸੀ ਵਰਕਰਾਂ ਦੇ ਕਾਫ਼ਲੇ ਨਾਲ ਅੱਜ ਪਿੰਡ ਫੱਗੂਵਾਲਾ, ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਦੀ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਏ। ਇਸ ਰੈਲੀ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਸੰਬੋਧਨ ਕਰਨਗੇ।
ਜਲਾਲਾਬਾਦ, 4 ਨਵੰਬਰ (ਜਸਕਰਨ ਸਿੰਘ ਤਨੇਜਾ) ਹਲਕਾ ਜਲਾਲਾਬਾਦ ਤੋਂ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸੰਧੂ ਸੈਂਕੜੇ ਨੌਜਵਾਨਾਂ ਅਤੇ ਕਾਂਗਰਸੀ ਵਰਕਰਾਂ ਦੇ ਕਾਫ਼ਲੇ ਨਾਲ ਅੱਜ ਪਿੰਡ ਫੱਗੂਵਾਲਾ, ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਦੀ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਏ। ਇਸ ਰੈਲੀ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਸੰਬੋਧਨ ਕਰਨਗੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਹੋ ਰਹੀ ਇਸ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਗੁਰਜੋਤ ਸਿੰਘ ਸੰਧੂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਪੰਜਾਬ ਦੇ ਲੋਕਾਂ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ ਦੀਆਂ ਸਮੱਸਿਆਵਾਂ, ਬੇਰੁਜ਼ਗਾਰੀ ਅਤੇ ਨਸ਼ਿਆਂ ਵਰਗੇ ਗੰਭੀਰ ਮੁੱਦਿਆਂ ਨੂੰ ਉਠਾਉਣ ਲਈ ਇੱਕ ਅਹਿਮ ਮੰਚ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਅੱਜ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੀ ਆਸ ਲਗਾਈ ਬੈਠੇ ਹਨ, ਇਸ ਲਈ ਉਨ੍ਹਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਕਾਂਗਰਸ ਦਾ ਹਰ ਵਰਕਰ ਰਾਹੁਲ ਗਾਂਧੀ ਦੀ ਸੋਚ ਤੋਂ ਪ੍ਰੇਰਿਤ ਹੋ ਕੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਨੂੰ ਜਥੇਬੰਦਕ ਪੱਧਰ ’ਤੇ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਨ ਲਈ ਯਤਨ ਜਾਰੀ ਰੱਖਣ ਦੀ ਗੱਲ ਵੀ ਕਹੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਲੋਕਾਂ ਤੱਕ ਪਹੁੰਚ ਕਰਨਗੇ ਅਤੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਆਪਣੀ ਅਹਿਮ ਭੂਮਿਕਾ ਨਿਭਾਉਣਗੇ