06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸ਼ਿਵਾਲਿਕ ਮਾਡਲ ਸਕੂਲ ਮੁੱਦਕੀ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ

ਮੁੱਦਕੀ, 5 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਵਿਖੇ ਸਕੂਲ ਇੰਚਾਰਜ ਡਾ. ਸੁਨੀਤਾ ਅਗਰਵਾਲ ਦੀ ਦੇਖ-ਰੇਖ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਧੂਮਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਅਜੀਤ ਡੈਸਕ 06-11-2026
ਮੁੱਦਕੀ, 5 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਵਿਖੇ ਸਕੂਲ ਇੰਚਾਰਜ ਡਾ.ਸੁਨੀਤਾ ਅਗਰਵਾਲ ਦੀ ਦੇਖ-ਰੇਖ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਧੂਮਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਵਿਦਿਆਰਥੀਆਂ ਨੇ ਤਿਉਹਾਰ ਦੀ ਮਹੱਤਤਾ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਦੇ ਇਤਿਹਾਸ ਅਤੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਈ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਦੀਵਾਲੀ ਦਾ ਤਿਉਹਾਰ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਖ਼ੁਸ਼ੀਆਂ ਨਾਲ ਮਨਾਉਣ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਇੰਚਾਰਜ ਡਾ.ਸੁਨੀਤਾ ਅਗਰਵਾਲ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਵਲੋਂ ਸਕੂਲ ਵਿਚ ਵਾਤਾਵਰਨ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਪੰਜਾਬ ਦੇ ਵੱਖ-ਵੱਖ ਜ਼ਿਲਿ੍ਆਂ ਤੋਂ ਪਹੁੰਚੀਆਂ ਖਿਡਾਰਨਾਂ ਦਿਖਾ ਰਹੀਆਂ ਹਨ ਮੁੱਕੇਬਾਜ਼ੀ ਦੇ ਜੌਹਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।