06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

1.14 ਕਰੋੜ ਰੁਪਏ ਦੀ ਲਾਗਤ ਨਾਲ ‘ਰੋੜਾਂ ਵਾਲੀ ਮਾਈਨਰ’ ਦੀ ਹੋਵੇਗੀ ਕੰਕਰੀਟ ਲਾਈਨਿੰਗ-ਵਿਧਾਇਕ ਗੋਲਡੀ ਕੰਬੋਜ

ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਇਲਾਕੇ ਦੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਪੁਰਜ਼ੋਰ ਮੰਗ ਨੂੰ ਪੂਰਾ ਕਰਦਿਆਂ 1. 14 ਕਰੋੜ ਰੁਪਏ ਦੀ ਲਾਗਤ ਨਾਲ ‘ਰੋੜਾਂ ਵਾਲੀ ਮਾਈਨਰ’ ਦੀ ਕੰਕਰੀਟ ਲਾਈਨਿੰਗ (ਪੁਨਰਨਿਰਮਾਣ) ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।

ਅਜੀਤ ਡੈਸਕ 06-11-2026
ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਇਲਾਕੇ ਦੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਪੁਰਜ਼ੋਰ ਮੰਗ ਨੂੰ ਪੂਰਾ ਕਰਦਿਆਂ 1.14 ਕਰੋੜ ਰੁਪਏ ਦੀ ਲਾਗਤ ਨਾਲ ‘ਰੋੜਾਂ ਵਾਲੀ ਮਾਈਨਰ’ ਦੀ ਕੰਕਰੀਟ ਲਾਈਨਿੰਗ (ਪੁਨਰਨਿਰਮਾਣ) ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ ਇਸ ਮਾਈਨਰ ਦੀ ਹਾਲਤ ਖਸਤਾ ਹੋਣ ਕਰਕੇ ਲਗਭਗ 6-7 ਪਿੰਡਾਂ ਦੀਆਂ ਜ਼ਮੀਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਨਹੀਂ ਮਿਲਦਾ ਸੀ, ਜਿਸ ਨਾਲ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈਂਦੀ ਸੀ। ਉਨ੍ਹਾਂ ਦੱਸਿਆ ਕਿ ਇਸ ਕੰਕਰੀਟ ਲਾਈਨਿੰਗ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇਗਾ, ਜਿਸ ਨਾਲ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚੇਗਾ ਅਤੇ ਫ਼ਸਲਾਂ ਦੇ ਝਾੜ ਵਿਚ ਵਾਧਾ ਹੋਵੇਗਾ। ਵਿਧਾਇਕ ਗੋਲਡੀ ਕੰਬੋਜ ਨੇ ਇਸ ਪ੍ਰੋਜੈਕਟ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖੇਤੀਬਾੜੀ ਅਤੇ ਕਿਸਾਨਾਂ ਦੀਆਂ ਲੋੜਾਂ ਨੂੰ ਪਹਿਲ ਦੇ ਰਹੀ ਹੈ। ਇਸ ਮੌਕੇ ਇਲਾਕੇ ਦੇ ਪੰਚ-ਸਰਪੰਚ, ‘ਆਪ’ ਆਗੂ ਅਤੇ ਸਥਾਨਕ ਕਿਸਾਨ ਵੱਡੀ ਗਿਣਤੀ ’ਚ ਹਾਜ਼ਰ ਸਨ।
ਪਿਛਲੀ ਖ਼ਬਰ ਮੰਡੀ ਲਾਧੂਕਾ ਦੇ ਬੱਸ ਅੱਡੇ ’ਤੇ ਮੋਟਰਸਾਈਕਲ ਅਤੇ ਘੋੜੇ ਟਰਾਲੇ ਦਰਮਿਆਨ ਵੱਡਾ ਹਾਦਸਾ ਟਲਿਆ ਅਗਲੀ ਖ਼ਬਰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਲੋਕ ਵਾਤਾਵਰਨ ਦੀ ਸੰਭਾਲ ਵੱਲ ਧਿਆਨ ਦੇਣ- ਸਰਪੰਚ ਪਰਮਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।