ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ ਘੁੰਮ ਰਿਹਾ ਨੌਜਵਾਨ ਪਿਸਟਲ ਸਮੇਤ ਕਾਬੂ
ਫ਼ਿਰੋਜ਼ਪੁਰ, 5 ਨਵੰਬਰ (ਸੁਖਵਿੰਦਰ ਸਿੰਘ)–ਸ਼ਹਿਰ ’ਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਨਾਜਾਇਜ਼ ਪਿਸਟਲ ਲੈ ਕੇ ਘੁੰਮ ਰਹੇ ਇਕ ਨੌਜਵਾਨ ਨੂੰ ਸਿਟੀ ਪੁਲਿਸ ਨੇ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇਕ 30 ਬੋਰ ਦਾ ਪਿਸਟਲ ਮੈਗਜ਼ੀਨ ਸਮੇਤ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਅਜੀਤ ਡੈਸਕ
06-11-2026