07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਅਬੋਹਰ, 6 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਇਲਾਕੇ ਦੀ ਧਾਰਮਿਕ ਅਤੇ ਸਮਾਜਿਕ ਸੰਸਥਾ ਵਿੱਦਿਆ ਵਿਚਾਰੀ ਤਾਂ ਪਰਉਪਕਾਰੀ ਵਲੋਂ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਦਾ ਪ੍ਰਣ ਲਿਆ।

ਅਜੀਤ ਡੈਸਕ 07-11-2026
ਅਬੋਹਰ, 6 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਇਲਾਕੇ ਦੀ ਧਾਰਮਿਕ ਅਤੇ ਸਮਾਜਿਕ ਸੰਸਥਾ ਵਿੱਦਿਆ ਵਿਚਾਰੀ ਤਾਂ ਪਰਉਪਕਾਰੀ ਵਲੋਂ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਦਾ ਪ੍ਰਣ ਲਿਆ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਮਹਿਤਾਬ ਸਿੰਘ ਜਲੰਧਰ ਵਾਲੇ ਅਤੇ ਭਾਈ ਵਿਸ਼ਵਜੀਤ ਸਿੰਘ ਪਟਿਆਲੇ ਵਾਲਿਆਂ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਦੀਆਂ ਮਨੋਹਰ ਧੁਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਵਲੋਂ ਗੁਰਬਾਣੀ ਕੀਰਤਨ ਦੇ ਨਾਲ-ਨਾਲ ਗੁਰੂ ਸਾਹਿਬਾਨ ਵਲੋਂ ਦਰਸਾਏ ਗਏ ਨਾਮ ਸਿਮਰਨ, ਸੇਵਾ, ਨਿਮਰਤਾ ਅਤੇ ਪਰਉਪਕਾਰ ਦੇ ਮਾਰਗ ’ਤੇ ਚੱਲਣ ਦੀ ਪੇ੍ਰਰਨਾ ਵੀ ਦਿੱਤੀ ਗਈ। ਇਸ ਤੋਂ ਪਹਿਲਾਂ ਅਬੋਹਰ ਸ਼ਹਿਰ ਦੇ ਸਥਾਨਕ ਰਾਗੀ ਅਤੇ ਗ੍ਰੰਥੀ ਸਿੰਘਾਂ ਨੇ ਵੀ ਸਮਾਗਮ ਵਿਚ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੋੜਿਆ। ਸਮਾਗਮ ਦੀ ਸਮਾਪਤੀ ਮੌਕੇ ਪ੍ਰਬੰਧਕਾਂ ਵਲੋਂ ਸਮਾਗਮ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਅਤੇ ਸਹਿਯੋਗੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸੰਸਥਾ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਰਿੰਕਾ, ਚੇਅਰਮੈਨ ਕੁਲਦੀਪ ਸਿੰਘ, ਸਕੱਤਰ ਰਾਜਵਿੰਦਰ ਸਿੰਘ ਚੰਨਾ, ਜਗਵਿੰਦਰ ਸਿੰਘ ਖ਼ਾਲਸਾ, ਜਗਜੀਤ ਸਿੰਘ ਜੱਗਾ, ਅਰਸ਼ਦੀਪ ਸਿੰਘ, ਅੰਮ੍ਰਿਤ ਪਾਲ ਸਿੰਘ, ਪਰਮਿੰਦਰ ਸਿੰਘ ਪੰਮਾ ਖ਼ਾਲਸਾ, ਗੁਰਦਾਸ ਸਿੰਘ, ਤਰਲੋਚਨ ਸਿੰਘ, ਪਰਮਿੰਦਰ ਸਿੰਘ ਗਿੱਲ, ਮੇਜਰ ਸਿੰਘ ਪ੍ਰਧਾਨ, ਮੰਗਲ ਸਿੰਘ, ਗੁਰਵਿੰਦਰ ਸਿੰਘ ਵਿਪਨ, ਜੋਗਾ ਸਿੰਘ ਭੁੱਲਰ, ਵਿਸ਼ਵਜੀਤ ਸਿੰਘ, ਬੀਬੀ ਕੁਲਵੰਤ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਗੁਰਵਿੰਦਰ ਕੌਰ, ਮਾਨ ਸਿੰਘ ਪਰੂਥੀ, ਤੇਜਿੰਦਰ ਸਿੰਘ ਰਾਜਾ ਅਤੇ ਰਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਵਿਖੇ ਦਿਵਿਆਂਗ ਬੱਚਿਆਂ ਨਾਲ ਮਨਾਈ ਦੀਵਾਲੀ ਦਿਵਿਆਂਗ ਬੱਚਿ... ਅਗਲੀ ਖ਼ਬਰ ਫ਼ਾਜ਼ਿਲਕਾ ਸੈਸ਼ਨ ਕੋਰਟ ਵਲੋਂ ਨਾਬਾਲਗ ਬੱਚੇ ਦੇ ਅਗਵਾ ਅਤੇ ਕਤਲ ਮਾਮਲੇ ’ਚ ਦੋ ਦੋਸ਼ੀਆਂ ਨੂੰ ਉਮਰ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।