10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅਬੋਹਰ ਦੇ ਪੰਜ ਪੀਰ ਮੁਹੱਲੇ ’ਚ ਤੇਜ਼ ਰਫ਼ਤਾਰ ਮੋਟਰਸਾਈਕਲ ’ਤੇ ਪਟਾਕੇ ਚਲਾਉਣ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ, ਔਰਤਾਂ ਸਮੇਤ 8 ਜ਼ਖ਼ਮੀ

ਅਬੋਹਰ, 9 ਨਵੰਬਰ (ਵਿਵੇਕ ਹੂੜੀਆ)- ਸਥਾਨਕ ਪੰਜਪੀਰ ਮੁਹੱਲੇ ਵਿਚ ਗਲੀ ’ਚ ਤੇਜ਼ ਰਫ਼ਤਾਰ ਮੋਟਰਸਾਈਕਲ ਚਲਾਉਣ ਅਤੇ ਪਟਾਕੇ ਚਲਾਉਣ ਦੀ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ ਹੋਣ ਦਾ ਸਮਾਚਾਰ ਹੈ। ਇਸ ਹਮਲੇ ਵਿਚ ਦੋਵਾਂ ਧਿਰਾਂ ਦੀਆਂ ਔਰਤਾਂ ਸਮੇਤ ਕਰੀਬ 8 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਰਕਾਰੀ ਸਿਵਲ ਹਸਪਤਾਲ ਅਬੋਹਰ ਵਿਖੇ ਦਾਖਲ ਕਰਵਾਇਆ ਗਿਆ।

ਅਬੋਹਰ ਦੇ ਸਿਵਲ ਹਸਪਤਾਲ ਵਿਖੇ ਪੰਜ ਪੀਰ ਮੁਹੱਲੇ ਵਿਚ ਹੋਈ ਝੜਪ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ-ਚਾਲ ਜਾਣਦੇ ਹੋਏ ਸਾਬਕਾ ਹਲਕਾ ਇੰਚਾਰਜ ਅਰੁਣ ਨਾਰੰਗ। ਅਜੀਤ ਤਸਵੀਰ 10-11-2026
ਅਬੋਹਰ, 9 ਨਵੰਬਰ (ਵਿਵੇਕ ਹੂੜੀਆ)- ਸਥਾਨਕ ਪੰਜਪੀਰ ਮੁਹੱਲੇ ਵਿਚ ਗਲੀ ’ਚ ਤੇਜ਼ ਰਫ਼ਤਾਰ ਮੋਟਰਸਾਈਕਲ ਚਲਾਉਣ ਅਤੇ ਪਟਾਕੇ ਚਲਾਉਣ ਦੀ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ ਹੋਣ ਦਾ ਸਮਾਚਾਰ ਹੈ। ਇਸ ਹਮਲੇ ਵਿਚ ਦੋਵਾਂ ਧਿਰਾਂ ਦੀਆਂ ਔਰਤਾਂ ਸਮੇਤ ਕਰੀਬ 8 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਰਕਾਰੀ ਸਿਵਲ ਹਸਪਤਾਲ ਅਬੋਹਰ ਵਿਖੇ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਪੀਰ ਮੁਹੱਲਾ ਨਿਵਾਸੀ ਪੰਨਾ ਲਾਲ ਨੇ ਦੱਸਿਆ ਕਿ ਮੁਹੱਲੇ ਦੇ ਹੀ ਕੁੱਝ ਵਿਅਕਤੀਆਂ ਨੇ ਪੁਰਾਣੀ ਰੰਜਸ਼ ਤਹਿਤ 15 ਤੋਂ 20 ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਉਨ੍ਹਾਂ ਦਾ ਬੇਟਾ ਵਿਸ਼ਾਲ, ਅਸ਼ਵਨੀ ਅਤੇ ਭਾਬੀ ਸੀਤਾ ਦੇਵੀ ਪਤਨੀ ਰਾਮ ਕੁਮਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਪੰਨਾ ਲਾਲ ਅਨੁਸਾਰ ਹਮਲੇ ਦੌਰਾਨ ਉਨ੍ਹਾਂ ਦੀ ਬੇਟੀ ਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ। ਦੂਜੇ ਪਾਸੇ ਦੂਜੀ ਧਿਰ ਦੇ ਸੰਨ੍ਹੀ ਪੁੱਤਰ ਅਸ਼ੋਕ ਕੁਮਾਰ ਨੇ ਲਗਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਵਿਸ਼ਾਲ ਉਨ੍ਹਾਂ ਦੀ ਗਲੀ ਵਿਚ ਤੇਜ਼ ਰਫ਼ਤਾਰ ਮੋਟਰਸਾਈਕਲ ਨਾਲ ਬਾਰ-ਬਾਰ ਗੇੜੇ ਮਾਰ ਰਿਹਾ ਸੀ, ਜਦਕਿ ਗਲੀ ਵਿਚ ਛੋਟੇ ਬੱਚੇ ਪਟਾਕੇ ਚਲਾ ਰਹੇ ਸਨ। ਜਦੋਂ ਉਨ੍ਹਾਂ ਨੇ ਵਿਸ਼ਾਲ ਨੂੰ ਮੋਟਰਸਾਈਕਲ ਹੋਲੀ ਚਲਾਉਣ ਲਈ ਕਿਹਾ ਤਾਂ ਉਹ ਬਹਿਸ ਕਰਨ ਲੱਗ ਪਿਆ। ਇਸੇ ਰੰਜਸ਼ ਦੇ ਚੱਲਦਿਆਂ ਵਿਰੋਧੀ ਧਿਰ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਇਸ ਕੁੱਟਮਾਰ ਵਿਚ ਸੰਨ੍ਹੀ, ਉਸ ਦੀ ਮਾਤਾ ਅਵਿਨਾਸ਼ ਰਾਣੀ, ਪਤਨੀ ਗੀਤਾ ਰਾਣੀ ਅਤੇ ਬੇਟੀ ਸ਼ਿਵੈਨਿਆ ਜ਼ਖ਼ਮੀ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਸਾਬਕਾ ਹਲਕਾ ਇੰਚਾਰਜ ਅਰੁਣ ਨਾਰੰਗ ਸਿਵਲ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਪੁਲਿਸ ਅਧਿਕਾਰੀਆਂ ਅਨੁਸਾਰ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਅਬੋਹਰ ਦੀ ਲੱਕੜ ਮੰਡੀ ’ਚ ਲੱਗੀ ਭਿਆਨਕ ਅੱਗ, ਸੋਮ ਹਾਰਡਵੇਅਰ ਦੀ ਦੁਕਾਨ ਸੜ ਕੇ ਸੁਆਹ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦਾਦੀ ਦੇ ਅੰਤਿਮ ਦਰਸ਼ਨਾਂ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।