10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਜਲਾਲਾਬਾਦ ਦੀ ਸਰਬਸੰਮਤੀ ਦੇ ਨਾਲ ਨਵੀਂ ਕਾਰਜਕਾਰਨੀ ਦੀ ਚੋਣ

ਜਲਾਲਾਬਾਦ, 9 ਨਵੰਬਰ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਜਲਾਲਾਬਾਦ ਬਲਾਕ ਇਕਾਈ ਦੀ ਮੀਟਿੰਗ ਜਲਾਲਾਬਾਦ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿਖੇ ਹੋਈ, ਜਿਸ ਵਿਚ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਰੋਹੀ ਵਾਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਬਲਾਕ ਇਕਾਈ ਦੀ ਚੋਣ ਕਰਵਾਈ ਗਈ, ਜਿਸ ਵਿਚ ਸਾਰੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਅਤੇ ਅੰਗਰੇਜ਼ ਸਿੰਘ ਤੰਬੂ ਵਾਲਾ ਨੂੰ ਬਲਾਕ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ।

ਅਜੀਤ ਡੈਸਕ 10-11-2026
ਜਲਾਲਾਬਾਦ, 9 ਨਵੰਬਰ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਜਲਾਲਾਬਾਦ ਬਲਾਕ ਇਕਾਈ ਦੀ ਮੀਟਿੰਗ ਜਲਾਲਾਬਾਦ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿਖੇ ਹੋਈ, ਜਿਸ ਵਿਚ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਰੋਹੀ ਵਾਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਬਲਾਕ ਇਕਾਈ ਦੀ ਚੋਣ ਕਰਵਾਈ ਗਈ, ਜਿਸ ਵਿਚ ਸਾਰੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਅਤੇ ਅੰਗਰੇਜ਼ ਸਿੰਘ ਤੰਬੂ ਵਾਲਾ ਨੂੰ ਬਲਾਕ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ। ਚੋਣ ਦੌਰਾਨ ਹਰਜੀਤ ਸਿੰਘ ਘਾਂਗਾ ਖ਼ੁਰਦ ਨੂੰ ਜਨਰਲ ਸਕੱਤਰ, ਪਰਗਟ ਸਿੰਘ ਚੱਕ ਸੈਦੋ ਕੇ ਨੂੰ ਸੀਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਘਾਂਗਾ ਕਲਾਂ ਨੂੰ ਮੀਤ ਪ੍ਰਧਾਨ, ਜਸਕੌਰ ਸਿੰਘ ਜੰਡ ਵਾਲਾ ਨੂੰ ਜਥੇਬੰਦੀ ਸਕੱਤਰ, ਲਖਵਿੰਦਰ ਸਿੰਘ ਜ਼ੋਰਾ ਜੰਡ ਵਾਲਾ ਨੂੰ ਖ਼ਜ਼ਾਨਚੀ, ਦਰਸ਼ਨ ਸਿੰਘ ਰੱਤਾ ਥੇੜ ਨੂੰ ਪ੍ਰਚਾਰ ਸਕੱਤਰ ਅਤੇ ਨਾਹਰ ਸਿੰਘ ਚੱਕ ਸੈਦੋ ਕੇ ਨੂੰ ਪੈੱ੍ਰਸ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਪਿੱਪਲ ਸਿੰਘ ਬਾਹਮਣੀ ਵਾਲਾ, ਗੁਰਮੀਤ ਸਿੰਘ ਤੰਬੂ ਵਾਲਾ, ਰਘੁਬੀਰ ਸਿੰਘ ਚੱਕ ਜਾਨੀਸਰ ਤੇ ਜੁਗਿੰਦਰ ਸਿੰਘ ਰੱਤਾ ਥੇੜ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਰੋਹੀ ਵਾਲਾ ਨੇ ਨਵੀਂ ਚੁਣੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ ਲਈ ਸਾਰੇ ਅਹੁਦੇਦਾਰਾਂ ਨੂੰ ਆਪਸੀ ਤਾਲਮੇਲ ਅਤੇ ਇੱਕਜੁੱਟਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਜਥੇਬੰਦੀ ਦੇ ਸਿਧਾਂਤਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਸਾਰਿਆਂ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕਿਸਾਨਾਂ ਦੇ ਹਿਤਾਂ ਲਈ ਕੰਮ ਕਰਨ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 10 ਮੁਕੱਦਮੇ ਦਰਜ ਝੋਨੇ ਦੀ ਪਰਾਲੀ ਵੱਢਣ ਨੂੰ ਲੈ ਕੇ... ਅਗਲੀ ਖ਼ਬਰ ਇੰਪੀਰੀਅਲ ਸਕੂਲ ਦੀ ਅਧਿਆਪਕਾ ਨੂੰ ਟੀਚਰਜ਼ ਐਵਾਰਡ-2026 ’ਚ ਮਿਲਿਆ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।