11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਸਮਾਗਮ : ਚੇਅਰਮੈਨ ਦਲਜੀਤ ਸਿੰਘ ਸੰਧੂ

ਅਬੋਹਰ, 10 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੀ ਸਮੂਹ ਕਾਲਜ ਪ੍ਰਬੰਧਕੀ ਕਮੇਟੀ, ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਨਵੰਬਰ 2026 ਦਿਨ ਬੁੱਧਵਾਰ ਨੂੰ ਕਾਲਜ ਕੈਂਪਸ ਵਿਖੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ 13 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ।

ਅਜੀਤ ਡੈਸਕ 11-11-2026
ਅਬੋਹਰ, 10 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੀ ਸਮੂਹ ਕਾਲਜ ਪ੍ਰਬੰਧਕੀ ਕਮੇਟੀ, ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਨਵੰਬਰ 2026 ਦਿਨ ਬੁੱਧਵਾਰ ਨੂੰ ਕਾਲਜ ਕੈਂਪਸ ਵਿਖੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ 13 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਇਸ ਮੌਕੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੇ ਨਾਲ-ਨਾਲ ਗੁਰਮਤਿ ਵਿਚਾਰਾਂ ਵੀ ਹੋਣਗੀਆਂ। ਕਾਲਜ ਕੈਂਪਸ ਦੇ ਨਾਲ-ਨਾਲ ਅਬੋਹਰ ਮਲੋਟ ਫਲਾਈਓਵਰ ਦੇ ਥੱਲੇ ਵੀ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਉਨ੍ਹਾਂ ਇਸ ਪਾਵਨ ਅਵਸਰ ‘ਤੇ ਸਮੂਹ ਨਾਨਕ ਨਾਮ ਲੇਵਾ ਸਾਧ ਸੰਗਤ ਨੂੰ ਸਮਾਗਮ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ।
ਪਿਛਲੀ ਖ਼ਬਰ ਸੀ.ਈ.ਓ ਅਨਿੰਦਿਤਾ ਮਿੱਤਰਾ ਵਲੋਂ ਸਿਆਸੀ ਪਾਰਟੀਆਂ ਨੂੰ ਫ਼ਸਟ ਲੈਵਲ ਚੈਕਿੰਗ ਦੌਰਾਨ ਆਪਣੇ ਨੁਮਾਇੰਦੇ ਅਧਿਕਾਰਤ ਕਰਨ ਦੀ ਅਪੀ... ਅਗਲੀ ਖ਼ਬਰ ਪ੍ਰਿੰਸੀਪਲ ਪਰਵਿੰਦਰ ਜੀਤ ਕੌਰ ਨੇ ਅਧਿਆਪਕਾਂ ਅਤੇ ਚੌਥਾ ਦਰਜਾ ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫ਼ੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।